ਪਤਨੀ ਤੇ ਬੇਟਾ ਨਹੀਂ ਸੰਭਾਲਣਗੇ ਅਹੁਦਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੀ ਪਤਨੀ ਡਾ. ਨਵਜੋਤ ਕੌਰ ਸਿੱਧੂ ਅਤੇ ਪੁੱਤਰ ਕਰਨ ਸਿੱਧੂ ਨੂੰ ਕੈਪਟਨ ਸਰਕਾਰ ਵੱਲੋਂ ਦਿੱਤੇ ਅਹੁਦਿਆਂ ਦਾ ਕੰਮ ਸੰਭਾਲਣ ਤੋਂ ਇਨਕਾਰ ਕਰ ਦਿੱਤਾ ਹੈ। ਮੰਤਰੀ ਨੇ ਦੱਸਿਆ ਕਿ ਡਾ. ਸਿੱਧੂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਗੋਦਾਮ ਨਿਗਮ ‘ਚ ਚੇਅਰਪਰਸਨ ਅਤੇ ਕਰਨ ਸਿੱਧੂ ਨੂੰ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਸਹਾਇਕ ਐਡਵੋਕੇਟ ਜਨਰਲ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਸੀ। ਇਹ ਅਹੁਦੇ ਉਨ੍ਹਾਂ ਨੂੰ ਉਨ੍ਹਾਂ ਦੀ ਕਾਬਲੀਅਤ ਸਦਕਾ ਮਿਲੇ ਸਨ ਪਰ ਮੈਂ ਪਰਿਵਾਰਵਾਦ ਦਾ ਆਪਣੇ ‘ਤੇ ਲੱਗਣ ਵਾਲਾ ਕਲੰਕ ਨਹੀਂ ਝੱਲ ਸਕਦਾ । ਇਸ ਲਈ ਮੇਰੀ ਪਤਨੀ ਤੇ ਮੇਰਾ ਪੁੱਤਰ ਇਨ੍ਹਾਂ ਅਹੁਦਿਆਂ ‘ਤੇ ਕੰਮ ਨਹੀਂ ਕਰਨਗੇ।
ਜ਼ਿਕਰਯੋਗ ਹੈ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ ਇਨ੍ਹਾਂ ਦੋ ਨਿਯੁਕਤੀਆਂ ਨੂੂੰ ਲੈ ਕੇ ਸਿੱਧੂ ਨੂੰ ਜਿੱਥੇ ਘੇਰਨ ਦੀ ਕੋਸ਼ਿਸ਼ ਕੀਤੀ ਗਈ, ਉਥੇ ਸਿੱਧੂ ਪਰਿਵਾਰ ਤਿਆਗ ਦੀ ਮੂਰਤੀ ਬਣ ਕੇ ਇਕ ਵਾਰ ਫਿਰ ਹੀਰੋ ਬਣ ਗਿਆ, ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਵਿਰੋਧੀ ਧਿਰਾਂ ਬੇਮਤਲਬ ਦਾ ਰੌਲਾ ਪਾ ਰਹੀਆਂ ਹਨ। ਅਹੁਦਿਆਂ ‘ਤੇ ਨਿਯੁਕਤੀ ਲਈ ਮਾਂ-ਪੁੱਤ ਕਾਬਲ ਸਨ। ਅਹੁਦਿਆਂ ‘ਤੇ ਤੈਨਾਤ ਨਾ ਹੋਣਾ ਇਹ ਉਨ੍ਹਾਂ ਦਾ ਨਿੱਜੀ ਫੈਸਲਾ ਹੈ।
ਬੇਟੇ ਅਤੇ ਪਤਨੀ ਦਾ ਫੈਸਲਾ ਪਲਟਣ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਭਾਵੁਕ ਹੋ ਗਏ ਤੇ ਉਨ੍ਹਾਂ ਦੀਆਂ ਅੱਖਾਂ ਭਰ ਆਈਆਂ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …