Breaking News
Home / ਹਫ਼ਤਾਵਾਰੀ ਫੇਰੀ / ਪਾਕਿਸਤਾਨ ਦੇ ਸਿੱਖ ਆਗੂ ਚਰਨਜੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ

ਪਾਕਿਸਤਾਨ ਦੇ ਸਿੱਖ ਆਗੂ ਚਰਨਜੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ

ਲਾਹੌਰ : ਪਾਕਿਸਤਾਨ ਦੇ ਸਿੱਖ ਆਗੂ ਚਰਨਜੀਤ ਸਿੰਘ ਦੀ ਪੇਸ਼ਾਵਰ ‘ਚ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਵਾਰਦਾਤ ਨੂੰ ਕੋਹਾਟ ਦੇ ਜਨਰਲ ਬੱਸ ਸਟੈਂਡ ਦੇ ਨੇੜੇ ਉਨ੍ਹਾਂ ਦੀ ਹੀ ਦੁਕਾਨ ਦੇ ਅੰਦਰ ਅੰਜਾਮ ਦਿੱਤਾ ਗਿਆ। ਚਰਨਜੀਤ ਸਿੰਘ ਆਪਣੀ ਦੁਕਾਨ ‘ਚ ਬੈਠੇ ਸਨ ਕਿ ਮੋਟਰਸਾਈਕਲ ‘ਤੇ ਅਣਪਛਾਤੇ ਕਾਤਲਾਂ ਨੇ ਉਨ੍ਹਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪੇਸ਼ਾਵਰ ਪੁਲਿਸ ਨੇ ਇਸ ਮਾਮਲੇ ‘ਚ ਪਰਚਾ ਦਰਜ ਕਰ ਲਿਆ ਹੈ।ਚਰਨਜੀਤ ਸਿੰਘ ਸਿੱਖਾਂ ਦੇ ਹਰਮਨ ਪਿਆਰੇ ਆਗੂ ਸਨ ਅਤੇ ਪਖਤੂਨ ਖੈਬਰ ਇਲਾਕੇ ‘ਚ ਮੁਸਲਮਾਨਾਂ ਵਿੱਚ ਵੀ ਉਨ੍ਹਾਂ ਦੀ ਚੰਗੀ ਸਾਖ ਸੀ। ਉਨ੍ਹਾਂ ਦੀ ਹੱਤਿਆ ਦੀ ਖਬਰ ਤੋਂ ਬਾਅਦ ਵੱਡੀ ਗਿਣਤੀ ‘ਚ ਸਿੱਖ ਭਾਈਚਾਰੇ ਦੇ ਲੋਕ ਲੇਡੀ ਰੀਡਿੰਗ ਹਸਪਤਾਲ ਵਿੱਚ ਇਕੱਠੇ ਹੋ ਗਏ। ਜਿਕਰਯੋਗ ਹੈ ਕਿ ਪਾਕਿਸਤਾਨ ਵਿੱਚ ਦੋ ਦਿਨ ਪਹਿਲਾਂ ਹੀ ਚੋਣਾਂ ਦਾ ਐਲਾਨ ਹੋਇਆ ਹੈ ਅਤੇ ਫਿਲਹਾਲ ਉਥੇ ਆਰਜੀ ਸਰਕਾਰ ਕੰਮ ਕਰ ਰਹੀ ਹੈ।
ਕਤਲ ਦੀ ਜਾਂਚ ਲਈ ਬਣੀ ਕਮੇਟੀ : ਪਾਕਿਸਤਾਨ ਦੇ ਨਾਮੀ ਸਿੱਖ ਆਗੂ ਤੇ ਮਨੁੱਖੀ ਹੱਕਾਂ ਦੇ ਕਾਰਕੁੰਨ ਚਰਨਜੀਤ ਸਿੰਘ (52) ਦੇ ਹੋਏ ਕਤਲ ਦੀ ਜਾਂਚ ਲਈ ਇਥੋਂ ਦੇ ਐਸਐਸਪੀ ਦੀ ਅਗਵਾਈ ਹੇਠ ਇਕ ਕਮੇਟੀ ਕਾਇਮ ਕੀਤੀ ਗਈ ਹੈ। ਇਸ ਮੰਦਭਾਗੀ ਘਟਨਾ ਨੇ ਪਾਕਿਸਤਾਨ ਦੇ ਘੱਟਗਿਣਤੀ ਸਿੱਖ ਭਾਈਚਾਰੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦੱਸਣਯੋਗ ਹੈ ਕਿ ਚਰਨਜੀਤ ਸਿੰਘ ਤਾਲਿਬਾਨ ਦਾ ਲਗਾਤਾਰ ਜ਼ੋਰਦਾਰ ਵਿਰੋਧ ਕਰਦੇ ਆ ਰਹੇ ਸਨ। ਉਨ੍ਹਾਂ ਨੂੰ ਪਿਛਲੇ ਦਿਨ ਸ਼ਹਿਰ ਦੇ ਬਾਹਰਵਾਰ ਸਕੀਮ ਚੌਕ ਇਲਾਕੇ ਵਿੱਚ ਸਥਿਤ ਉਨ੍ਹਾਂ ਦੀ ਦੁਕਾਨ ਵਿੱਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ ਸੀ।
ਸਵਰਾਜ ਨੇ ਭਾਰਤੀ ਹਾਈ ਕਮਿਸ਼ਨ ਤੋਂ ਰਿਪੋਰਟ ਮੰਗੀ : ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਕਿ ਉਨ੍ਹਾਂ ਪਿਸ਼ਾਵਰ ਸ਼ਹਿਰ ਵਿੱਚ ਇਕ ਸਿੱਖ ਆਗੂ ਦੀ ਹੱਤਿਆ ਦੇ ਮਾਮਲੇ ਬਾਰੇ ਪਾਕਿਸਤਾਨ ਵਿਚਲੇ ਭਾਰਤੀ ਹਾਈ ਕਮਿਸ਼ਨ ਤੋਂ ਰਿਪੋਰਟ ਮੰਗੀ ਹੈ।

Check Also

ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਦਾ ਕੀਤਾ ਦਾਅਵਾ

ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ …