ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਆਮ ਆਦਮੀ ਪਾਰਟੀ ਦੇ ਨੇਤਾ ਕੁਮਾਰ ਵਿਸ਼ਵਾਸ ‘ਤੇ ਕੀਤਾ ਮਾਣਹਾਨੀ ਦਾ ਮੁਕੱਦਮਾ ਵਾਪਸ ਲੈ ਲਿਆ ਹੈ। ਇਸ ਨਾਲ ਕਈ ਮਹੀਨਿਆਂ ਤੋਂ ਚੱਲ ਰਿਹਾ ਇਹ ਮਾਮਲਾ ਖਤਮ ਹੋ ਗਿਆ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵਿਸ਼ਵਾਸ ਨੇ ਅਰੁਣ ਜੇਤਲੀ ਨੂੰ ਇੱਕ ਚਿੱਠੀ ਲਿਖ ਕੇ ਪੂਰੇ ਮਾਮਲੇ ਵਿਚ ਆਪਣਾ ਪੱਖ ਸਪੱਸ਼ਟ ਕਰਦਿਆਂ ਅਫ਼ਸੋਸ ਪ੍ਰਗਟਾਇਆ ਸੀ।
ਇਸ ਚਿੱਠੀ ਦੇ ਆਧਾਰ ‘ਤੇ ਅਰੁਣ ਜੇਤਲੀ ਨੇ ਇਹ ਮੁਕੱਦਮਾ ਵਾਪਸ ਲੈ ਲਿਆ ਹੈ। ਚੇਤੇ ਰਹੇ ਕਿ ਕੇਜਰੀਵਾਲ ਸਮੇਤ ਆਮ ਆਦਮੀ ਪਾਰਟੀ ਆਗੂਆਂ ਨੇ ਅਰੁਣ ਜੇਤਲੀ ਵਿਰੁੱਧ ਦਿੱਲੀ ਤੇ ਕ੍ਰਿਕਟ ਐਸੋਸੀਏਸ਼ਨ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ। ਜੇਤਲੀ ਨੇ ਪਿਛਲੇ ਮਹੀਨੇ ਕੁਮਾਰ ਵਿਸ਼ਵਾਸ ਨੂੰ ਛੱਡ ਬਾਕੀ ਸਾਰੇ ਮੁਲਜ਼ਮਾਂ ਵਿਰੁੱਧ ਦਾਇਰ ਮਾਣਹਾਨੀ ਮਕੁੱਦਮਾ ਵਾਪਸ ਲੈ ਲਿਆ ਸੀ।
Check Also
ਲੋਕ ਸਭਾ ’ਚ ਗੌਤਮ ਅਡਾਨੀ ਦੇ ਮੁੱਦੇ ’ਤੇ ਹੋਇਆ ਭਾਰੀ ਹੰਗਾਮਾ
ਰਾਹੁਲ ਗਾਂਧੀ ਬੋਲੇ : ਅਡਾਨੀ ਨੂੰ ਹੋਣਾ ਚਾਹੀਦਾ ਹੈ ਜੇਲ੍ਹ ’ਚ, ਪਰ ਸਰਕਾਰ ਉਸਦਾ ਕਰ …