ਗਡਕਰੀ ਨੇ ਮਾਣਹਾਨੀ ਦਾ ਕੇਸ ਲਿਆ ਵਾਪਸ
ਨਵੀਂ ਦਿੱਲੀ : ਦੇਸ਼ ਦੀ ਰਾਜਨੀਤੀ ਵਿਚ ਅੱਜ ਕੱਲ੍ਹ ਮੁਆਫੀ ਮੰਗਣ ਦਾ ਦੌਰ ਚੱਲ ਰਿਹਾ ਹੈ।
ਆਮ ਆਦਮੀ ਪਾਰਟੀ ਦੇ ਆਗੂਆਂ ਤੋਂ ਬਾਅਦ ਹੁਣ ਕਾਂਗਰਸ ਦੇ ਆਗੂਆਂ ਨੇ ਵੀ ਕੇਂਦਰੀ ਮੰਤਰੀ ਤੋਂ ਮੁਆਫੀ ਮੰਗੀ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੈ ਸਿੰਘ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਕੋਲੋਂ ਮੁਆਫੀ ਮੰਗੀ ਹੈ। ਇਸ ਤੋਂ ਬਾਅਦ ਨਿਤਿਨ ਗਡਕਰੀ ਨੇ ਦਿਗਵਿਜੈ ਸਿੰਘ ਖਿਲਾਫ ਮਾਨਹਾਣੀ ਦਾ ਕੇਸ ਵਾਪਸ ਲੈ ਲਿਆ। ਦਿਗਵਿਜੈ ਨੇ ਗਡਕਰੀ ਖਿਲਾਫ ਆਪਣੇ ਬਿਆਨ ‘ਤੇ ਦੁੱਖ ਪ੍ਰਗਟ ਕੀਤਾ ਸੀ। ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵਿਚ ਦੋਵਾਂ ਧਿਰਾਂ ਨੇ ਸੁਲਾਹ ਦੇ ਦਸਤਾਵੇਜ਼ ‘ਤੇ ਦਸਤਖ਼ਤ ਕੀਤੇ ਹਨ। ਅਦਾਲਤ ਨੇ ਦਿਗਵਿਜੈ ਸਿੰਘ ਦੀ ਮੁਆਫੀ ਸਵੀਕਾਰ ਕਰ ਲਈ ਹੈ। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁਆਫੀ ਮੰਗ ਕੇ ਮਾਣਹਾਨੀ ਦੇ ਮਾਮਲੇ ਖਤਮ ਕਰਵਾਏ ਸਨ।
Check Also
ਵਕਫ ਸੋਧ ਬਿੱਲ ਭਾਰਤੀ ਲੋਕ ਸਭਾ ’ਚ ਪੇਸ਼
ਅਖਿਲੇਸ਼ ਨੇ ਇਸ ਬਿੱਲ ਨੂੰ ਮੁਸਲਿਮ ਭਾਈਚਾਰੇ ਖਿਲਾਫ ਦੱਸੀ ਸਾਜਿਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ …