1.6 C
Toronto
Thursday, November 27, 2025
spot_img
Homeਭਾਰਤਵਿਜੇ ਮਾਲਿਆ ਦੀ ਹੋ ਸਕਦੀ ਹੈ ਗ੍ਰਿਫਤਾਰੀ

ਵਿਜੇ ਮਾਲਿਆ ਦੀ ਹੋ ਸਕਦੀ ਹੈ ਗ੍ਰਿਫਤਾਰੀ

4ਗੈਰ ਜ਼ਮਾਨਤੀ ਵਾਰੰਟ ਹੋਏ ਜਾਰੀ, 9 ਹਜ਼ਾਰ ਕਰੋੜ ਦਾ ਕਰਜ਼ਈ ਹੈ ਮਾਲਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਬੈਂਕਾਂ ਦੇ 9 ਹਜ਼ਾਰ ਕਰੋੜ ਦੇ ਕਰਜ਼ਈ ਕਾਰੋਬਾਰੀ ਵਿਜੇ ਮਾਲਿਆ ਦੇ ਗੈਰ ਜ਼ਮਾਨਤੀ ਗ੍ਰਿਫਤਾਰੀ ਵਾਰੰਟ ਜਾਰੀ ਹੋਏ ਹਨ। ਮੁੰਬਈ ਦੀ ਸੈਸ਼ਨਜ਼ ਕੋਰਟ ਨੇ ਹਵਾਲਾ ਮਾਮਲੇ ਵਿਚ ਇਹ ਵਾਰੰਟ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਮਾਲਿਆ ਦਾ ਪਾਸਪੋਰਟ ਚਾਰ ਹਫ਼ਤੇ ਲਈ ਮੁਲਤਵੀ ਕਰ ਦਿੱਤਾ ਗਿਆ ਸੀ। ਵਿਦੇਸ਼ ਮੰਤਰਾਲੇ ਨੇ ਇਹ ਕਾਰਵਾਈ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਸਿਫ਼ਾਰਸ਼ ਉੱਤੇ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਪਾਸਪੋਰਟ ਐਕਟ ਦੀ ਧਾਰਾ 10 (ਏ) ਤਹਿਤ ਕਾਰਵਾਈ ਕੀਤੀ ਹੈ। ਇਸ ਦੇ ਨਾਲ ਹੀ ਵਿਦੇਸ਼ ਮੰਤਰਾਲੇ ਨੇ ਵਿਜੇ ਮਾਲਿਆ ਨੂੰ ਜਵਾਬ ਦੇਣ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ। ਜੇਕਰ ਇਸ ਸਮੇਂ ਦੌਰਾਨ ਮਾਲਿਆ ਨੇ ਆਪਣਾ ਜਵਾਬ ਨਹੀਂ ਦਿੱਤਾ ਤਾਂ ਉਨ੍ਹਾਂ ਦਾ ਪਾਸਪੋਰਟ ਸਥਾਈ ਉੱਤੇ ਰੱਦ ਕਰ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਦੇਸ਼ ਦੇ ਸਭ ਤੋਂ ਵੱਡੇ ਬੈਂਕ ਸਟੇਟ ਬੈਂਕ ਆਫ਼ ਇੰਡੀਆ ਨੇ ਮਾਲਿਆ ਨੂੰ ਸਭ ਤੋਂ ਜ਼ਿਆਦਾ 1600 ਕਰੋੜ ਰੁਪਏ ਦਾ ਕਰਜ਼ਾ ਦਿੱਤਾ ਹੋਇਆ ਹੈ। ਮਾਲਿਆ ਉੱਤੇ 17 ਬੈਂਕਾਂ ਦਾ 9 ਹਜ਼ਾਰ ਕਰੋੜ ਦਾ ਕਰਜ਼ਾ ਹੈ ਤੇ ਇਸ ਸਮੇਂ ਉਹ ਲੰਡਨ ਵਿੱਚ ਹੈ। ਕਰਜ਼ਾ ਵਾਪਸ ਲੈਣ ਲਈ ਸਟੇਟ ਬੈਂਕ ਆਫ਼ ਇੰਡੀਆ ਦੀ ਅਗਵਾਈ ਵਿੱਚ ਬਾਕੀ ਬੈਂਕਾਂ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਹੁਣ ਤੱਕ ਮਾਲਿਆ ਦੇ ਖ਼ਿਲਾਫ਼ ਪੰਜ ਕੇਸਾਂ ਵਿੱਚ ਗੈਰ ਜ਼ਮਾਨਤੀ ਵਾਰੰਟ ਜਾਰੀ ਹੋ ਚੁੱਕੇ ਹਨ।

RELATED ARTICLES
POPULAR POSTS