Breaking News
Home / ਦੁਨੀਆ / ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਮੌਕੇ ਲਾਏ ਜਾਣਗੇ 10 ਲੱਖ ਬੂਟੇ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਮੌਕੇ ਲਾਏ ਜਾਣਗੇ 10 ਲੱਖ ਬੂਟੇ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੀ ਇਕ ਸਿੱਖ ਜਥੇਬੰਦੀ ਨੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਜਨਮ ਦਿਹਾੜੇ ਮੌਕੇ ਦਸ ਲੱਖ ਬੂਟੇ ਲਾਉਣ ਦਾ ਫ਼ੈਸਲਾ ਕੀਤਾ ਹੈ। ਵਾਸ਼ਿੰਗਟਨ ਡੀਸੀ ਆਧਾਰਤ ਜਥੇਬੰਦੀ ਈਕੋਸਿੱਖ ਦੇ ਪ੍ਰਧਾਨ ਡਾ. ਰਾਜਵੰਤ ਸਿੰਘ ਨੇ ਇਕ ਬਿਆਨ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ, ”ਗੁਰੂ ਨਾਨਕ ਦੇਵੀ ਜੀ ਕੁਦਰਤ ਪ੍ਰੇਮੀ ਸਨ। ਉਹ ਆਪਣੀਆਂ ਲਿਖਤਾਂ ਤੇ ਉਪਦੇਸ਼ਾਂ ਵਿੱਚ ਹਮੇਸ਼ਾ ਲੋਕਾਂ ਨੂੰ ਇਸ ਗੱਲ ਦੀ ਪ੍ਰੇਰਨਾ ਦਿੰਦੇ ਸਨ ਕਿ ਉਹ ਬ੍ਰਹਿਮੰਡ ਦੇ ਕਰਤਾ ਦੀ ਦੈਵੀ ਮੌਜੂਦਗੀ ਦਾ ਅਹਿਸਾਸ ਕਰਨ ਲਈ ਕੁਦਰਤ ਨੂੰ ਦੇਖਣ ਅਤੇ ਕੁਦਰਤ ਨਾਲ ਇਕ ਪਿਆਰ ਭਰਿਆ ਰਿਸ਼ਤਾ ਕਾਇਮ ਕਰਨ।” ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਇਸ ਮਕਸਦ ਲਈ ਦੁਨੀਆ ਭਰ ਵਿੱਚ ਰਹਿੰਦੇ ਸਿੱਖਾਂ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਵੱਖ-ਵੱਖ 1820 ਟਿਕਾਣਿਆਂ ਉਤੇ 550-550 ਬੂਟੇ ਲਾਉਣ ਦਾ ਸੱਦਾ ਦਿੱਤਾ ਜਾਵੇਗਾ, ਤਾਂ ਕਿ ਇਸ ਮੌਕੇ ਸਮੁੱਚੀ ਧਰਤੀ ਨੂੰ ਹਰਿਆਲੀ ਦਾ ਤੋਹਫ਼ਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਥੇਬੰਦੀ ਇਸ ਮੌਕੇ ਚੜ੍ਹਦੇ ਤੇ ਲਹਿੰਦੇ ਪੰਜਾਬਾਂ ਵਿੱਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਸਥਾਨਾਂ ਉਤੇ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕਰੇਗੀ। ਉਨ੍ਹਾਂ ਕਿਹਾ, ”ਮਹਾਨ ਸਮਾਜ ਸੁਧਾਰਕ ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਹਾੜਾ ਮਨਾਉਣ ਲਈ ਰੁੱਖ ਲਾਉਣਾ ਇਕ ਬਿਹਤਰੀਨ ਤਰੀਕਾ ਹੋਵੇਗਾ।”

Check Also

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁੰਦਰ ਪਿਚਾਈ ਸਣੇ ਅਮਰੀਕੀ ਕੰਪਨੀਆਂ ਦੇ ਸੀਈਓਜ਼ ਨਾਲ ਮੁਲਾਕਾਤ ਕੀਤੀ

ਮੋਦੀ ਨੇ ਭਾਰਤ ਵਿੱਚ ਵਿਕਾਸ ਦੀਆਂ ਸੰਭਾਵਨਾਵਾਂ ‘ਤੇ ਦਿੱਤਾ ਜ਼ੋਰ ਨਿਊਯਾਰਕ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ …