-3.8 C
Toronto
Sunday, December 21, 2025
spot_img
Homeਪੰਜਾਬਪੰਜਾਬ ਦੇ ਦਰਿਆਈ ਪਾਣੀਆਂ ਦਾ ਮੁੱਦਾ ਭਖਿਆ, ਸਰਕਾਰ ਦੀ ਦੌੜ ਹੋਈ ਤੇਜ਼

ਪੰਜਾਬ ਦੇ ਦਰਿਆਈ ਪਾਣੀਆਂ ਦਾ ਮੁੱਦਾ ਭਖਿਆ, ਸਰਕਾਰ ਦੀ ਦੌੜ ਹੋਈ ਤੇਜ਼

ਰਾਜਸਥਾਨ ਨੇ ਪੰਜਾਬ ਦੇ ਰਾਜਪਾਲ ਤੱਕ ਕੀਤੀ ਪਹੁੰਚ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਦਰਿਆਈ ਪਾਣੀਆਂ ਦੀ ਪਲੀਤੀ ਦਾ ਮੁੱਦਾ ਭਖ ਜਾਣ ਕਰ ਕੇ ਕੈਪਟਨ ਸਰਕਾਰ ਦੀ ਭੱਜ-ਦੌੜ ਵੀ ਤੇਜ਼ ਹੋ ਗਈ ਹੈ। ਭਰੋਸੇਯੋਗ ਸੂਤਰਾਂ ਦਾ ਦੱਸਣਾ ਹੈ ਕਿ ਵਸੁੰਧਰਾ ਰਾਜੇ ਸਿੰਧੀਆ ਸਰਕਾਰ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਤੱਕ ਪਹੁੰਚ ਕੀਤੀ ਹੈ। ਪਤਾ ਲੱਗਿਆ ਹੈ ਕਿ ਬਦਨੌਰ ਵੱਲੋਂ ਵੀ ਦਰਿਆਈ ਪਾਣੀਆਂ ਦਾ ਮੌਕੇ ‘ਤੇ ਜਾਇਜ਼ਾ ਲੈਣ ਦਾ ਫੈਸਲਾ ਕੀਤਾ ਹੈ ਪਰ ਸਰਕਾਰ ਦੀ ਕੋਸ਼ਿਸ਼ ਹੈ ਕਿ ਉਨ੍ਹਾਂ ਦਾ ਦੌਰਾ ਸ਼ਾਹਕੋਟ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਬਾਅਦ ਅਤੇ ਦਰਿਆਣੀ ਪਾਣੀਆਂ ਦਾ ਪਦੂਸ਼ਣ ਘਟਣ ਮਗਰੋਂ ਹੋਵੇ। ਰਾਜਪਾਲ ਵੱਲੋਂ ਬਿਆਸ ਦਰਿਆ ਦੇ ਪਾਣੀ ਦੀ ਸਥਿਤੀ ਦੇਖੀ ਜਾਵੇਗੀ। ਬਦਨੌਰ ਜੋ ਖੁਦ ਰਾਜਸਥਾਨ ਦੇ ਵਸਨੀਕ ਹਨ, ਇਸ ਮਾਮਲੇ ‘ਤੇ ਨੇੜਿਓਂ ਨਿਗਾਹ ਰੱਖ ਰਹੇ ਹਨ।ਸੂਤਰਾਂ ਦਾ ਦੱਸਣਾ ਹੈ ਕਿ ਇਸ ਮਾਮਲੇ ਨੂੰ ਲੈ ਕੇ ਰਾਜਸਥਾਨ ਸਰਕਾਰ ਦੀ ਹਾਲਤ ਵੀ ਕਸੂਤੀ ਬਣੀ ਹੋਈ ਹੈ। ਰਾਜਸਥਾਨ ਦੇ ਵਾਸੀਆਂ ਨੂੰ ਪਲੀਤ ਹੋਏ ਪਾਣੀਆਂ ਦੀ ਖ਼ਬਰ ਦੇਰੀ ਨਾਲ ਮਿਲਣ ਕਾਰਨ ਉਹ ਦੂਸ਼ਿਤ ਪਾਣੀ ਦੀ ਵਰਤੋਂ ਕਰਦੇ ਰਹੇ। ਪਾਣੀ ਦੀ ਸਪਲਾਈ ਇੱਕ ਦਮ ਬੰਦ ਕਰਨ ਕਰ ਕੇ ਰਾਜਸਥਾਨ ਦੇ ਕੁੱਝ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਦਾ ਸੰਕਟ ਵੀ ਖੜ੍ਹਾ ਹੋ ਗਿਆ ਹੈ ਕਿਉਂਕਿ ਰਾਜਸਥਾਨ ਨੂੰ ਜਾਂਦੀਆਂ ਨਹਿਰਾਂ ਦਾ ਪਾਣੀ ਬਹੁਤ ਜ਼ਿਆਦਾ ਦੂਸ਼ਿਤ ਹੋਣ ਕਾਰਨ ਪੀਣ ਯੋਗ ਨਹੀਂ ਰਿਹਾ। ਪੰਜਾਬ ਸਰਕਾਰ ਵੱਲੋਂ ਵੀ ਰਾਜਸਥਾਨ ਸਰਕਾਰ ਨੂੰ ਪਾਣੀ ਦੀ ਵਰਤੋਂ ਪੀਣ ਲਈ ਨਾ ਲਿਆਉਣ ਦੀ ਚਿਤਾਵਨੀ ਪਹਿਲਾਂ ਹੀ ਦੇ ਦਿੱਤੀ ਸੀ। ਇਹ ਵੀ ਪ੍ਰਭਾਵ ਪਾਇਆ ਜਾ ਰਿਹਾ ਹੈ ਕਿ ਚੱਢਾ ਸ਼ੂਗਰ ਮਿੱਲ ਨੂੰ 5 ਕਰੋੜ ਰੁਪਏ ਦਾ ਜੁਰਮਾਨਾ ਅਤੇ ਹੋਰ ਕਾਨੂੰਨੀ ਕਾਰਵਾਈ ਰਾਜਸਥਾਨ ਸਰਕਾਰ ਦੇ ਸਾਹਮਣੇ ਆਪਣਾ ਅਕਸ ਬਚਾਉਣ ਲਈ ਹੀ ਕੀਤੀ ਹੈ।
ਸਿੰਜਾਈ ਵਿਭਾਗ ਦੇ ਅਧਿਕਾਰੀਆਂ ਦਾ ਮੰਨਣਾ ਹੈ ਕਿ ਬਿਆਸ ਦਰਿਆ ਦਾ ਪਾਣੀ ਪੀਣ ਯੋਗ ਹੋਣ ਨੂੰ ਅਜੇ ਕਾਫ਼ੀ ਸਮਾਂ ਲੱਗ ਸਕਦਾ ਹੈ। ਜਲ ਸਪਲਾਈ ਸਕੱਤਰ ਜਸਪ੍ਰੀਤ ਕੌਰ ਤਲਵਾਰ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਆਰਓ ਦਾ ਪਾਣੀ ਦਿੱਤਾ ਜਾ ਰਿਹਾ ਹੈ ਤੇ ਕਿਤੇ ਵੀ ਪੀਣ ਵਾਲੇ ਪਾਣੀ ਦੀ ਦਿੱਕਤ ਨਹੀਂ ਹੈ। ਉਨ੍ਹਾਂ ਕਿਹਾ ਕਿ ਟੈਂਕਾਂ ਦੀ ਸਫ਼ਾਈ ਕਰਨ ਤੋਂ ਬਾਅਦ ਨਹਿਰੀ ਪਾਣੀ ਦੀ ਸਪਲਾਈ ਆਮ ਵਾਂਗ ਕਰ ਦਿੱਤੀ ਜਾਵੇਗੀ। ਪੰਜਾਬ ਦੇ ਵਾਤਾਵਰਨ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਿਭਾਗ ਦੇ ਖੇਤਰੀ ਦਫ਼ਤਰ ਬਟਾਲਾ ਵਿਖੇ ਤਾਇਨਾਤ ਐਕਸੀਅਨ ਕੁਲਦੀਪ ਸਿੰਘ ਅਤੇ ਐਸ.ਡੀ.ਓ. ਅੰਮ੍ਰਿਤਪਾਲ ਸਿੰਘ ਚਾਹਲ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਵਿਚ ਮੁਅੱਤਲ ਕਰ ਦਿੱਤਾ ਹੈ।
ਵਾਤਾਵਰਨ ਮੰਤਰੀ ਦਾ ਕਹਿਣਾ ਹੈ ਕਿ ਉਕਤ ਅਫ਼ਸਰਾਂ ਨੇ ਆਪਣੇ ਅਧੀਨ ਆਉਂਦੇ ਕੀੜੀ ਅਫ਼ਗਾਨਾ ਖੇਤਰ ਦੀ ਸਹੀ ਨਿਗਰਾਨੀ ਨਹੀਂ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਵਲੋਂ ਸਮੇਂ ਸਮੇਂ ‘ਤੇ ਕੀਤੀ ਜਾਣ ਵਾਲੀ ਚੈਕਿੰਗ ਵਿਚ ਕੁਤਾਹੀ ਵਰਤੀ ਗਈ ਜਿਸ ਕਾਰਨ ਬਿਆਸ ਦਰਿਆ ਦੇ ਪਾਣੀ ਵਿੱਚ ਸੀਰਾ ਰਲਣ ਦੀ ਘਟਨਾ ਵਾਪਰੀ ਹੈ।

RELATED ARTICLES
POPULAR POSTS