ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (‘ਆਪ’) ਪੰਜਾਬ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਸੰਸਦ ਮੈਂਬਰ ਭਗਵੰਤ ਮਾਨ ਨੇ ਹਾਈਕਮਾਂਡ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰਕੇ ਕਿਸੇ ਹੋਰ ਆਗੂ ਨੂੰ ਇਹ ਜ਼ਿੰਮੇਵਾਰੀ ਸੌਂਪੀ ਜਾਵੇ। ਕੁਝ ਦਿਨਾਂ ਦੇ ਵਿਦੇਸ਼ ਦੌਰੇ ਤੋਂ ਵਾਪਸ ਪਰਤੇ ਮਾਨ ਨੇ ਗੱਲਬਾਤ ਕਰਦਿਆਂ ਉਨ੍ਹਾਂ ਬਾਰੇ ਫੈਲੀਆਂ ਕਈ ਤਰ੍ਹਾਂ ਦੀਆਂ ਅਫ਼ਵਾਹਾਂ ਦਾ ਅੰਤ ਕਰਦਿਆਂ ਕਿਹਾ ਕਿ ਉਹ ‘ਆਪ’ ਦੀ ਟਿਕਟ ਤੋਂ ਹੀ ਸਾਲ 2019 ਦੀ ਲੋਕ ਸਭਾ ਚੋਣ ਆਪਣੇ ਪੁਰਾਣੇ ਹਲਕੇ ਸੰਗਰੂਰ ਤੋਂ ਹੀ ਲੜਨਗੇ ਅਤੇ ਪਿਛਲੇ ਰਿਕਾਰਡ ਨੂੰ ਤੋੜਨਗੇ। ਮਾਨ ਨੇ ਕਿਹਾ ਕਿ ਉਹ ਪਹਿਲਾਂ ਸੁੱਚਾ ਸਿੰਘ ਛੋਟੇਪੁਰ ਅਤੇ ਗੁਰਪ੍ਰੀਤ ਘੁੱਗੀ ਦੀ ਪ੍ਰਧਾਨਗੀ ਹੇਠ ਵੀ ਕੰਮ ਕਰ ਚੁੱਕੇ ਹਨ ਅਤੇ ਹੁਣ ਵੀ ਪਾਰਟੀ ਜਿਸ ਨੂੰ ਵੀ ਪ੍ਰਧਾਨ ਬਣਾਏਗੀ, ਉਹ ਪੂਰੀ ਸਮਰਪਣ ਭਾਵਨਾ ਨਾਲ ਉਸ ਦੀ ਅਗਵਾਈ ਹੇਠ ਹਰ ਜ਼ਿੰਮੇਵਾਰੀ ਨਿਭਾਉਣਗੇ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਸਬੰਧੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਚੋਣ ਕਮਿਸ਼ਨ ਨੂੰ ਪੱਤਰ
ਡਾ. ਦਲਜੀਤ ਸਿੰਘ ਚੀਮਾ ਨੇ ਅਕਾਲੀ ਦਲ ਖਿਲਾਫ ਸਾਜਿਸ਼ ਰਚਣ ਦੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ …