9.1 C
Toronto
Thursday, May 14, 2026
spot_img
Homeਪੰਜਾਬਫਗਵਾੜਾ 'ਚ ਫੇਸਬੁੱਕ 'ਤੇ ਲਾਈਵ ਹੋ ਕੇ ਨੌਜਵਾਨ ਨੇ ਆਪਣੇ ਆਪ ਨੂੰ...

ਫਗਵਾੜਾ ‘ਚ ਫੇਸਬੁੱਕ ‘ਤੇ ਲਾਈਵ ਹੋ ਕੇ ਨੌਜਵਾਨ ਨੇ ਆਪਣੇ ਆਪ ਨੂੰ ਮਾਰੀ ਗੋਲੀ, ਹੋਈ ਮੌਤ

ਫਗਵਾੜਾ : ਫਗਵਾੜਾ ਦੇ ਪਿੰਡ ਚਾਚੋਕੀ ਵਿਖੇ ਇੱਕ 30 ਸਾਲਾ ਨੌਜਵਾਨ ਨੇ ਆਪਣੀ ਰਿਵਾਲਵਰ ਨਾਲ ਆਪਣੇ ਸਿਰ ਵਿਚ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਅਰਬਨ ਅਸਟੇਟ ਚੌਕੀ ਦੇ ਇੰਚਾਰਜ ਮੁਖਤਿਆਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਉਰਫ਼ ਸੈਂਡੀ ਪੁੱਤਰ ਬਲਬੀਰ ਸਿੰਘ ਵਜੋਂ ਹੋਈ ਹੈ। ਇਸ ਨੌਜਵਾਨ ਦੇ ਮਾਤਾ-ਪਿਤਾ ਅਤੇ ਭਰਾ ਕੈਨੇਡਾ ਵਿਚ ਰਹਿੰਦੇ ਸਨ ਅਤੇ ਉਹ ਘਰ ‘ਚ ਇਕੱਲਾ ਰਹਿੰਦਾ ਸੀ ਅਤੇ ਮਾਨਸਿਕ ਤਣਾਅ ਦਾ ਸ਼ਿਕਾਰ ਸੀ। ਉਨ੍ਹਾਂ ਦੱਸਿਆ ਕਿ ਜਿਮ ਵਿਚ ਵੀ ਉਸ ਨੇ ਆਪਣੇ ਦੋਸਤਾਂ ਨੂੰ ਆਖਰੀ ਵਾਰ ਮਿਲਣ ਦਾ ਸੁਨੇਹਾ ਦਿੱਤਾ। ਇਸੇ ਤਰ੍ਹਾਂ ਉਸ ਨੇ ਆਤਮਹੱਤਿਆ ਫੇਸਬੁੱਕ ਪੇਜ ‘ਤੇ ਲਾਈਵ ਹੋ ਕੇ ਕੀਤੀ। ਉਸ ਦਾ ਪੇਜ ਕਰੀਬ 1 ਘੰਟਾ 8 ਮਿੰਟ ਲਾਈਵ ਰਿਹਾ। ઠਗੋਲੀ ਮਾਰਨ ਤੋਂ ਪਹਿਲਾਂ ਉਸ ਨੇ ਆਪਣੇ ਕੁੱਤੇ ਨੂੰ ਵੀ ਦੁੱਧ ਪਿਲਾਇਆ ਤੇ ਉਸ ਨੂੰ ਆਪਣਾ ਬੱਚਾ ਦੱਸਿਆ। ਲਾਈਵ ਦੇਖ ਕੇ ਉਸ ਦੇ ਦੋਸਤ ਅਤੇ ਮੁਹੱਲੇ ਵਾਲੇ ਜਦ ਉਸ ਦੇ ਘਰ ਪੁੱਜੇ ਤਾਂ ਉਹ ਗੋਲੀ ਮਾਰ ਚੁੱਕਾ ਸੀ। ਪੁਲਿਸ ਨੇ ਧਾਰਾ 174 ਅਧੀਨ ਕਾਰਵਾਈ ਕੀਤੀ ਹੈ।

RELATED ARTICLES
POPULAR POSTS