ਪੰਜ – ਛੇ ਦੁਕਾਨਾਂ ਸੜ ਕੇ ਹੋਈਆਂ ਸੁਆਹ
ਪਟਿਆਲਾ/ਬਿਊਰੋ ਨਿਊਜ਼
ਪਟਿਆਲਾ ਦੇ ਟਰੈਕਟਰ ਬਾਜ਼ਾਰ ਵਿਚ ਲੰਘੀ ਰਾਤ ਭਿਆਨਕ ਅੱਗ ਲੱਗਣ ਕਾਰਨ ਪੰਜ-ਛੇ ਦੁਕਾਨਾਂ ਇਸ ਦੀ ਲਪੇਟ ਵਿਚ ਆ ਗਈਆਂ। ਅੱਗ ਨਾਲ ਦੁਕਾਨਾਂ ਅੰਦਰ ਪਿਆ ਲੱਖਾਂ ਦਾ ਸਾਮਾਨ ਸੜ ਕੇ ਸਵਾਹ ਹੋ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਅੱਗ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ।
ਅੱਗ ਦੀਆਂ ਲਪਟਾਂ ਅਸਮਾਨ ਛੂਹ ਰਹੀਆਂ ਸਨ ਤੇ ਦੁਕਾਨਾਂ ਦੇ ਮਾਲਕ ਆਪਣੇ ਸਾਮਾਨ ਨੂੰ ਬਲਦਾ ਹੋਇਆ ਵੇਖਣ ਲਈ ਮਜ਼ਬੂਰ ਸਨ। ਫਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਨਾਲ ਵੱਡਾ ਨੁਕਸਾਨ ਹੋਇਆ। ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਨੂੰ ਕਾਫੀ ਮੁਸ਼ੱਕਤ ਕਰਨੀ ਪਈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਨੂੰ ਬੰਬ ਵਾਲੇ ਬਿਆਨ ’ਤੇ ਘੇਰਿਆ
ਬਾਜਵਾ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ …