ਕਿਹਾ, ਲੋਕਾਂ ਨੇ ਅਕਾਲੀ ਦਲ ਨੂੰ ਮਾਂਜ ਕੇ ਰੱਖ ਦਿੱਤਾ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ਾਹਕੋਟ ਉਪ ਚੋਣ ਵਿਚ ਅਕਾਲੀ ਦਲ ਦੀ ਹੋਈ ਹਾਰ ਸਬੰਧੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਤਿੱਖੀ ਪ੍ਰਤੀਕਿਰਿਆ ਕੀਤੀ । ਸਿੱਧੂ ਨੇ ਕਿਹਾ ਕਿ ਅਕਾਲੀ ਦਲ ਨੂੰ ਤਾਂ ਲੋਕਾਂ ਨੇ ਮਾਂਜ ਕੇ ਰੱਖ ਦਿੱਤਾ ਹੈ । ਅਕਾਲੀ ਦਲ ਦੀ ਲਗਾਤਾਰ ਇਹ ਪੰਜਵੀਂ ਹਾਰ ਹੈ ਜਿਸ ਕਾਰਨ ਅਕਾਲੀ ਆਗੂਆਂ ਨੂੰ ਹੁਣ ਆਰਾਮ ਕਰਨਾ ਚਾਹੀਦਾ ਹੈ। ਉਨ੍ਹਾਂ ਸੁਖਬੀਰ ਬਾਦਲ ‘ਤੇ ਤਿੱਖਾ ਵਿਅੰਗ ਕਸਦਿਆਂ ਕਿਹਾ ਕਿ ਸੁਖਬੀਰ ਬਾਦਲ ਤਾਂ ਹੁਣ ਪਹਾੜਾਂ ਵਿਚ ਜਾ ਕੇ ਗੋਲ ਗੱਪੇ ਖਾਣ । ਉਨ੍ਹਾਂ ਕਿਹਾ ਕਿ ਸ਼ਾਹਕੋਟ ਦੀ ਜ਼ਿਮਨੀ ਚੋਣ ਦੀ ਹਾਰ ਅਕਾਲੀ ਦਲ ਲਈ ਬੜੀ ਵੱਡੀ ਸਿਆਸੀ ਸੱਟ ਹੈ । ਸਿੱਧੂ ਨੇ ਕਿਹਾ ਕਿ ਸ਼ਾਹਕੋਟ ਦੀ ਉਪ ਤੋਂ ਪਹਿਲਾਂ ਹੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਦੂਰੀ ਬਣਾ ਲਈ ਸੀ ਕਿਉਂਕਿ ਉਨ੍ਹਾਂ ਨੂੰ ਪਹਿਲਾਂ ਹੀ ਪਤਾ ਸੀ ਕਿ ਅਕਾਲੀ ਦਲ ਦੀ ਝੋਲੀ ਵਿੱਚ ਕਰਾਰੀ ਹਾਰ ਹੀ ਪਵੇਗੀ ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …