ਕਿਸਾਨਾਂ ਨੇ ਸਬਜ਼ੀਆਂ ਸੜਕ ‘ਤੇ ਸੁੱਟ ਕੀਤੇ ਪ੍ਰਦਰਸ਼ਨ ਅਤੇ ਦੁੱਧ ਦੀ ਸਪਲਾਈ ਵੀ ਰੋਕੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੇ ਹਰਿਆਣਾ ਸਮੇਤ ਪੂਰੇ ਦੇਸ਼ ਵਿਚ ਕਿਸਾਨਾਂ ਵਲੋਂ ਅੱਜ 10 ਦਿਨਾਂ ਲਈ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਵਿਚ ਕਈ ਥਾਵਾਂ ‘ਤੇ ਦੁੱਧ ਅਤੇ ਸਬਜ਼ੀ ਦੀ ਸਪਲਾਈ ਪ੍ਰਭਾਵਿਤ ਹੋਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਕਿਸਾਨਾਂ ਨੇ ਦੁੱਧ ਅਤੇ ਸਬਜ਼ੀਆਂ ਸੜਕਾਂ ‘ਤੇ ਸੁੱਟ ਕੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਸਬਜ਼ੀਆਂ ਦੇ ਵਾਜਬ ਭਾਅ ਮਿਲਣ ਅਤੇ ਦੁੱਧ ਦੀਆਂ ਕੀਮਤਾਂ ‘ਚ ਵਾਧਾ ਕੀਤਾ ਜਾਵੇ। ਅੰਦੋਲਨ ਦੇ ਪਹਿਲੇ ਹੀ ਦਿਨ ਮੱਧ ਪ੍ਰਦੇਸ਼ ਤੇ ਰਾਜਸਥਾਨ ਵਿਚ ਸਥਿਤੀ ਤਣਾਅ ਵਾਲੀ ਬਣੀ ਹੋਈ ਹੈ। ਇਸ ਨੂੰ ਦੇਖਦਿਆਂ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਦੇਸ਼ ਭਰ ਦੇ 130 ਕਿਸਾਨ ਸੰਗਠਨ ਇਸ ਅੰਦੋਲਨ ਵਿਚ ਹਿੱਸਾ ਲੈ ਰਹੇ ਹਨ।
ਪੰਜਾਬ ਦੀਆਂ ਵੱਖ-ਵੱਖ ਕਿਸਾਨ ਜੱਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 1 ਜੂਨ ਤੋਂ 10 ਜੂਨ ਤੱਕ ਸ਼ੁਰੂ ਕੀਤੇ ਸੰਘਰਸ਼ ਨੂੰ ਭਰਵਾਂ ਹੁੰਗਾਰਾ ਮਿਲਿਆ ਅਤੇ ਸ਼ਹਿਰਾਂ ਵਿਚ ਦੁੱਧ ਅਤੇ ਸਬਜ਼ੀਆਂ ਦੀ ਸਪਲਾਈ ਬੰਦ ਰਹੀ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਕਿਸਾਨ ਅੰਦੋਲਨ ਨੂੰ ਪਹਿਲੇ ਦਿਨ 80 ਫੀਸਦੀ ਹੁੰਗਾਰਾ ਮਿਲਿਆ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …