Breaking News
Home / ਭਾਰਤ / ਕੇਂਦਰ ਸਰਕਾਰ ਨੇ ਲੰਗਰ ‘ਤੇ ਲੱਗੇ ਜੀਐਸਟੀ ਨੂੰ ਹਟਾਇਆ

ਕੇਂਦਰ ਸਰਕਾਰ ਨੇ ਲੰਗਰ ‘ਤੇ ਲੱਗੇ ਜੀਐਸਟੀ ਨੂੰ ਹਟਾਇਆ

ਐਸਜੀਪੀਸੀ ਪ੍ਰਧਾਨ ਭਾਈ ਲੌਂਗੋਵਾਲ ਨੇ ਫੈਸਲੇ ਦਾ ਕੀਤਾ ਸਵਾਗਤ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਸਰਕਾਰ ਨੇ ਮੁਫਤ ਲੰਗਰ ਲਾਉਣ ਵਾਲੀਆਂ ਸਾਰੀਆਂ ਧਾਰਮਿਕ/ਚੈਰੀਟੇਬਲ ਸੰਸਥਾਵਾਂ ‘ਤੇ ਲੱਗਣ ਵਾਲੇ ਜੀ. ਐੱਸ. ਟੀ. ਦੀ ਵਾਪਸੀ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਸਿਰਫ ਗੁਰਦੁਆਰੇ ਹੀ ਨਹੀਂ, ਸਗੋਂ ਮੰਦਰਾਂ, ਚਰਚਾਂ ਅਤੇ ਮਸਜਿਦਾਂ ਨੂੰ ਵੀ ਜੀ. ਐੱਸ. ਟੀ. ਦੀ ਵਾਪਸੀ ਦੀ ਪੇਸ਼ਕਸ਼ ਕੀਤੀ ਗਈ ਹੈ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਮਨੁੱਖਤਾ ਨੂੰ ਮੁਫਤ ਭੋਜਨ ਖਵਾਉਣ ਦੀ ਸੇਵਾ ਕਰਨ ਵਾਲਿਆਂ ‘ਤੇ ਕੋਈ ਟੈਕਸ ਨਹੀਂ ਲੱਗੇਗਾ। ਇਸ ਬਾਰੇ ਆਪਣੇ ਫੇਸਬੁੱਕ ਪੇਜ਼ ‘ਤੇ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਲਿਖਿਆ ਕਿ ਭਾਰਤ ਸਰਕਾਰ ਵਲੋਂ ਲੰਗਰ ‘ਤੇ ਲਾਏ ਜੀ. ਐੱਸ. ਟੀ. ਵਲੋਂ ਇਕੱਠੇ ਕੀਤੇ ਗਏ ਹਰ ਪੈਸੇ ਨੂੰ ਵਾਪਸ ਕੀਤਾ ਜਾਵੇਗਾ।
ਲੰਗਰਾਂ ਤੋਂ ਜੀ.ਐਸ.ਟੀ. ਹਟਾਉਣ ਦੇ ਫ਼ੈਸਲੇ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੰਗਰਾਂ ‘ਤੇ ਜੀ.ਐਸ.ਟੀ. ਖ਼ਤਮ ਕਰਵਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਜ਼ਿਕਰਯੋਗ ਹੈ ਗੁਰਦੁਆਰਾ ਸਾਹਿਬ ਅਤੇ ਹੋਰ ਧਾਰਮਿਕ ਸੰਸਥਾਵਾਂ ਵਲੋਂ ਲੰਗਰ ਲਈ ਜੋ ਵੀ ਰਸਦ ਖਰੀਦੀ ਜਾਂਦੀ ਸੀ ਉਸ ‘ਤੇ ਕੇਂਦਰ ਸਰਕਾਰ ਵਲੋਂ ਜੀਐਸਟੀ ਲਗਾ ਦਿੱਤਾ ਗਿਆ ਸੀ।

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਕਰਨ ਲਈ ਮੰਗੀ ਜ਼ਮਾਨਤ

ਸੀਬੀਆਈ ਬੋਲੀ : ਜ਼ਮਾਨਤ ਮਿਲੀ ਤਾਂ ਸਿਸੋਦੀਆ ਜਾਂਚ ਅਤੇ ਗਵਾਹਾਂ ਨੂੰ ਕਰਨਗੇ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ …