ਚੰਡੀਗੜ੍ਹ/ਬਿਊਰੋ ਨਿਊਜ਼
ਬਲਾਤਕਾਰ ਦੇ ਇਕ ਮਾਮਲੇ ਦੀ ਸੁਣਵਾਈ ਲਈ ਅਦਾਲਤ ਜਾ ਰਹੀ ਪੀੜਤਾ ਦੇ ਚਿਹਰੇ ‘ਤੇ ਅੱਜ ਮੋਟਰ ਸਾਈਕਲ ਸਵਾਰ ਬਦਮਾਸ਼ਾਂ ਨੇ ਐਸਿਡ ਸੁੱਟ ਦਿੱਤਾ। ਲੜਕੀ ‘ਤੇ ਐਸਿਡ ਅਟੈਕ ਕਰਨ ਵਾਲੇ ਦੋਵੇਂ ਆਰੋਪੀਆਂ ਨੇ ਮੂੰਹ ਢੱਕੇ ਹੋਏ ਸਨ ਅਤੇ ਉਨ੍ਹਾਂ ਦੀ ਪਹਿਚਾਣ ਨਹੀਂ ਹੋ ਸਕੀ। ਘਟਨਾ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਲੜਕੀ ਨੂੰ ਸੈਕਟਰ 16 ਦੇ ਜਨਰਲ ਹਸਪਤਾਲ ਦਾਖਲ ਕਰਵਾ ਦਿੱਤਾ। ਬਦਮਾਸ਼ਾਂ ਦੀ ਭਾਲ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ। ਚੇਤੇ ਰਹੇ ਕਿ ਲੜਕੀ ਨੇ ਪਿਛਲੇ ਸਾਲ ਜੰਮੂ ਦੇ ਰਹਿਣ ਵਾਲੇ ਫੇਸਬੁੱਕ ਦੋਸਤ ‘ਤੇ ਝਾਂਸਾ ਦੇ ਕੇ ਬਲਾਤਕਾਰ ਕਰਨ ਦਾ ਕੇਸ ਦਰਜ ਕਰਵਾਇਆ ਸੀ।
Home / ਪੰਜਾਬ / ਚੰਡੀਗੜ੍ਹ ‘ਚ ਸੁਣਵਾਈ ਲਈ ਅਦਾਲਤ ਜਾ ਰਹੀ ਬਲਾਤਕਾਰ ਦੀ ਪੀੜਤਾ ਦੇ ਚਿਹਰੇ ‘ਤੇ ਬਦਮਾਸ਼ਾਂ ਨੇ ਸੁੱਟਿਆ ਐਸਿਡ, ਲੜਕੀ ਹਸਪਤਾਲ ਦਾਖਲ
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …