2019 ਦੀਆਂ ਲੋਕ ਸਭਾ ਚੋਣਾਂ ਸਬੰਧੀ ਹੋਵੇਗਾ ਵਿਚਾਰ ਵਟਾਂਦਰਾ
ਚੰਡੀਗੜ੍ਹ/ਬਿਊਰੋ ਨਿਊਜ਼
ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਆਉਂਦੀ 7 ਜੂਨ ਨੂੰ ਚੰਡੀਗੜ੍ਹ ਵਿੱਚ ਸੀਨੀਅਰ ਅਕਾਲੀ ਆਗੂਆਂ ਨਾਲ ਮੀਟਿੰਗ ਕਰਨ ਲਈ ਆ ਰਹੇ ਹਨ। ਇਹ ਮੀਟਿੰਗ ਅਕਾਲੀ ਦਲ ਦੇ ਸੈਕਟਰ 28 ਸਥਿਤ ਦਫ਼ਤਰ ਵਿੱਚ ਹੋਵੇਗੀ । ਇਸ ਮੀਟਿੰਗ ਵਿੱਚ ਪੰਜਾਬ ਭਾਜਪਾ ਦੀ ਹਾਈਕਮਾਨ ਵੀ ਸ਼ਾਮਿਲ ਹੋਵੇਗੀ । ਜਾਣਕਾਰੀ ਅਨੁਸਾਰ ਅਮਿਤ ਸ਼ਾਹ 2019 ઠਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਇਹ ਮੀਟਿੰਗ ਕਰਨ ਵਾਸਤੇ ਪਹੁੰਚ ਰਹੇ ਹਨ। ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੇ ਤਹਿਤ ਹੀ ਚੋਣ ਲੜਦਾ ਆ ਰਿਹਾ ਹੈ ਅਤੇ ਭਾਜਪਾ ਦੇ ਹਿੱਸੇ ਪੰਜਾਬ ਵਿਚ 13 ਸੰਸਦੀ ਸੀਟਾਂ ਵਿਚੋਂ 3 ਸੀਟਾਂ ਅੰਮ੍ਰਿਤਸਰ, ਗੁਰਦਾਸਪੁਰ ਤੇ ਹੁਸ਼ਿਆਰਪੁਰ ਹੀ ਆਉਂਦੀਆਂ ਹਨ। ਇਸ ਵਾਰ ਇਨ੍ਹਾਂ ਸੀਟਾਂ ਵਿਚ ਅਦਲਾ ਬਦਲੀ ਹੋਣ ਦੀ ਸੰਭਾਵਨਾ ਹੈ ਅਤੇ ਭਾਜਪਾ ਵਲੋਂ ਵੱਧ ਸੀਟਾਂ ਵੀ ਮੰਗੀਆਂ ਜਾ ਰਹੀਆਂ ਹਨ। ਪਟਿਆਲਾ ਸੀਟ ਵੀ ਭਾਜਪਾ ਆਪਣੇ ਖਾਤੇ ਵਿਚ ਪੁਆਉਣ ਲਈ ਜ਼ੋਰ ਲਗਾ ਸਕਦੀ ਹੈ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …