ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਸੰਘਰਸ਼ ਬਾਰੇ ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਵਲੋਂ ਦਿੱਤੇ ਬਿਆਨ ਨੂੰ ਗੰਭੀਰਤਾ ਨਾਲ ਲਿਆ ਹੈ। ਕੈਪਟਨ ਨੇ ਕਿਹਾ ਹੈ ਕਿ ਖੇਤੀਬਾੜੀ ਮੰਤਰੀ ਦੇ ਬਿਆਨ ਤੋਂ ਸਪਸ਼ਟ ਹੈ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦੀ ਕੇਂਦਰ ਸਰਕਾਰ ਨੂੰ ਕੋਈ ਪਰਵਾਹ ਨਹੀਂ ਹੈ। ਕੈਪਟਨ ਨੇ ਕੇਂਦਰੀ ਮੰਤਰੀ ਦੇ ਬਿਆਨ ਨੂੰ ਅਜੀਬ ਦੱਸਿਆ ਅਤੇ ਉਨ੍ਹਾਂ ਰਾਧਾ ਮੋਹਨ ਸਿੰਘ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਨੇ ਕਿਹਾ ਸੀ ਕਿ ਕੁਝ ਕਿਸਾਨ ਮੀਡੀਆ ਦੀਆਂ ਸੁਰਖੀਆਂ ਵਿੱਚ ਆਉਣ ਖਾਤਰ ਹੀ ਰੋਸ ਮੁਜ਼ਾਹਰੇ ਕਰ ਰਹੇ ਹਨ। ਕੇਂਦਰੀ ਮੰਤਰੀ ਦੇ ਬਿਆਨ ਨੂੰ ਸ਼ਰਮਨਾਕ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਨਿਰਾਸ਼ ਹੋ ਕੇ ਆਤਮਹੱਤਿਆਵਾਂ ਵਰਗੇ ਕਦਮ ਚੁੱਕ ਰਹੇ ਹਨ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੀ ਤਿੱਖੀ ਆਲੋਚਨਾ ਕੀਤੀ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …