ਸ਼ਹਿਰਾਂ ‘ਚ ਦੁੱਧ, ਫਲ ਤੇ ਸਬਜ਼ੀਆਂ ਮਿਲਣੀਆਂ ਹੋਈਆਂ ਮੁਸ਼ਕਲ
ਨਵੀਂ ਦਿੱਲੀ/ਬਿਊਰੋ ਨਿਊਜ਼
ਦੇਸ਼ ਭਰ ਦੀਆਂ ਸਵਾ ਸੌ ਕਿਸਾਨ ਜਥੇਬੰਦੀਆਂ ਦੀ ਦੇਸ਼ ਵਿਆਪੀ ਹੜਤਾਲ ਨਾਲ ਸ਼ਹਿਰੀ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਲੋਕਾਂ ਨੂੰ ਦੁੱਧ ਤੇ ਫਲ-ਸਬਜ਼ੀਆਂ ਮਿਲਣੀਆਂ ਬੰਦ ਹੋ ਗਈਆਂ ਹਨ। ਦੂਜੇ ਪਾਸੇ ਕੇਂਦਰ ਸਰਕਾਰ ਦੇ ਕੰਨ ‘ਤੇ ਜੂੰ ਸਰਕਦੀ ਦਿਖਾਈ ਨਹੀਂ ਦਿੰਦੀ। ਕਿਸਾਨਾਂ ਦੀ ਮੰਗ ਹੈ ਕਿ ਦੁੱਧ ਅਤੇ ਸਬਜ਼ੀਆਂ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਜਾਵੇ। ਇਸਦੇ ਚੱਲਦਿਆਂ ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਨੇ ਕਿਹਾ ਕਿ ਕੁਝ ਕਿਸਾਨ ਮੀਡੀਆ ਦੀਆਂ ਸੁਰਖੀਆਂ ਵਿੱਚ ਆਉਣ ਖਾਤਰ ਹੀ ਰੋਸ ਮੁਜ਼ਾਹਰੇ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਰਾਸ਼ਟਰੀ ਕਿਸਾਨ ਮਹਾਂਸੰਘ ਦੇ ਸੱਦੇ ‘ਤੇ ਪੰਜਾਬ ਦੇ ਕਿਸਾਨਾਂ ਨੇ ਵੀ 10 ਰੋਜ਼ਾ ਅੰਦੋਲਨ ਦੇ ਅੱਜ ਚੌਥੇ ਦਿਨ ਵੀ ਸ਼ਹਿਰਾਂ ਤੇ ਕਸਬਿਆਂ ਨੂੰ ਸਬਜ਼ੀਆਂ, ਫ਼ਲਾਂ ਤੇ ਦੁੱਧ ਆਦਿ ਦੀ ਸਪਲਾਈ ਠੱਪ ਰੱਖੀ।
Check Also
ਟਰੇਡ ਯੂਨੀਅਨਾਂ ਦਾ ਦਾਅਵਾ-25 ਕਰੋੜ ਕਰਮਚਾਰੀ ਰਹੇ ਹੜਤਾਲ ’ਤੇ
ਬੈਂਕਾਂ ਅਤੇ ਡਾਕਘਰਾਂ ਦੇ ਕੰਮਕਾਜ ’ਤੇ ਵੀ ਪਿਆ ਅਸਰ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕ, ਬੀਮਾ, ਡਾਕ …