Breaking News
Home / ਭਾਰਤ / ਸੁਨੰਦਾ ਪੁਸ਼ਕਰ ਹੱਤਿਆ ਮਾਮਲੇ ‘ਚ ਅਦਾਲਤ ਨੇ ਸ਼ਸ਼ੀ ਥਰੂਰ ਨੂੰ ਭੇਜਿਆ ਸੰਮਨ

ਸੁਨੰਦਾ ਪੁਸ਼ਕਰ ਹੱਤਿਆ ਮਾਮਲੇ ‘ਚ ਅਦਾਲਤ ਨੇ ਸ਼ਸ਼ੀ ਥਰੂਰ ਨੂੰ ਭੇਜਿਆ ਸੰਮਨ

7 ਜੁਲਾਈ ਨੂੰ ਅਦਾਲਤ ‘ਚ ਪੇਸ਼ ਹੋਣ ਲਈ ਕਿਹਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਨੰਦਾ ਪੁਸ਼ਕਰ ਹੱਤਿਆ ਕੇਸ ਵਿਚ ਸ਼ਸ਼ੀ ਥਰੂਰ ਦੀ ਮੁਸੀਬਤ ਵਧ ਗਈ ਹੈ। ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਸ਼ਸ਼ੀ ਥਰੂਰ ਨੂੰ ਸੰਮਨ ਭੇਜਿਆ ਅਤੇ 7 ਜੁਲਾਈ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਥਰੂਰ ‘ਤੇ ਇਸ ਮਾਮਲੇ ਵਿਚ ਮੁੱਖ ਦੋਸ਼ੀ ਵਜੋਂ ਕੇਸ ਚੱਲੇਗਾ। ਇਸ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਅਦਾਲਤ ਵਿਚ ਕਿਹਾ ਸੀ ਕਿ ਥਰੂਰ ਨੂੰ ਸਾਢੇ ਚਾਰ ਸਾਲ ਪੁਰਾਣੇ ਮਾਮਲੇ ਵਿਚ ਦੋਸ਼ੀ ਦੇ ਤੌਰ ‘ਤੇ ਤਲਬ ਕੀਤਾ ਜਾਣਾ ਚਾਹੀਦਾ ਹੈ। ਪੁਲਿਸ ਦਾ ਇਹ ਦਾਅਵਾ ਹੈ ਕਿ ਉਸ ਕੋਲ ਲੋੜੀਂਦੇ ਸਬੂਤ ਹਨ।

Check Also

ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ

ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …