ਨਵਜੋਤ ਸਿੱਧੂ ਨੇ ਬਿਆਸ ਦਰਿਆ ‘ਚ ਛੱਡੀਆਂ ਮੱਛੀਆਂ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ੈਕਟਰੀ ਮਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਢੁਕਵੇਂ ਕਦਮ ਚੁੱਕਣ ਕਿ ਉਨ੍ਹਾਂ ਦੀਆਂ ਫ਼ੈਕਟਰੀਆਂ ਕਾਰਨ ਪ੍ਰਦੂਸ਼ਣ ਨਾ ਫੈਲੇ। ਕੈਪਟਨ ਨੇ ਫੈਕਟਰੀ ਮਾਲਕਾਂ ਨੂੰ ਕਿਹਾ ਕਿ ਉਹ ਦਰਿਆਵਾਂ ਵਿਚ ਕੂੜਾ ਨਾ ਸੁੱਟਣ। ਉਨ੍ਹਾਂ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਪਾਣੀ ਸਰੋਤਾਂ ਦੇ ਤੇਜ਼ੀ ਨਾਲ ਹੇਠਾਂ ਜਾਣ ਕਾਰਨ ਝੋਨੇ ਦੀ ਕਾਸ਼ਤ ਨੂੰ ਘੱਟ ਕਰਨਾ ਚਾਹੀਦਾ ਹੈ।
ਇਸੇ ਦੌਰਾਨ ਅੱਜ ਵਾਤਾਵਰਨ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਬਿਆਸ ਨਦੀ ਦਾ ਜਾਇਜਾ ਲੈਣ ਪਹੁੰਚੇ। ਜਿੱਥੇ ਪਿਛਲੇ ਦਿਨੀਂ ਵੱਡੀ ਤਾਦਾਦ ਵਿੱਚ ਮੱਛੀਆਂ ਮਰਨ ਦਾ ਮਾਮਲਾ ਸਾਹਮਣੇ ਆਇਆ ਸੀ। ਸਿੱਧੂ ਨੇ ਬਿਆਸ ਦਰਿਆ ਜਾ ਕੇ ਪ੍ਰਭਾਵਿਤ ਥਾਂ ‘ਤੇ ਹਾਲਾਤ ਦਾ ਜਾਇਜ਼ਾ ਲਿਆ ਤੇ ਦਰਿਆ ਵਿੱਚ ਤਾਜ਼ਾ ਮੱਛੀਆਂ ਵੀ ਛੱਡੀਆਂ।
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …