ਕਰਜ਼ਾ ਮਾਫੀ ਵਾਲੀ ਸੂਚੀ ਵਿਚ ਨਾਮ ਤਾਂ ਸੀ ਪਰ ਕਰਜ਼ਾ ਨਹੀਂ ਹੋਇਆ ਸੀ ਮਾਫ
ਬਠਿੰਡਾ/ਬਿਊਰੋ ਨਿਊਜ਼
ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਦਾ ਰੁਝਾਨ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਅੱਜ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੁਰਜ ਮਹਿਮਾ ਦੇ ਇਕ 55 ਸਾਲਾ ਕਿਸਾਨ ਹਰਬੰਸ ਸਿੰਘ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੇ ਸਿਰ 12 ਲੱਖ ਰੁਪਏ ਕਰਜ਼ਾ ਸੀ। ਕਿਸਾਨ ਨੇ ਆਪਣੇ ਖੇਤ ਵਿਚ ਜਾ ਕੇ ਕੀਟਨਾਸ਼ਕ ਦਵਾਈ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਕ ਕਿਸਾਨ ਆਗੂ ਹਰਪ੍ਰੀਤ ਸਿੰਘ ਦਾ ਕਹਿਣਾ ਸੀ ਕਿ ਹਰਬੰਸ ਸਿੰਘ ਦਾ ਪੰਜਾਬ ਸਰਕਾਰ ਦੀ ਕਰਜ਼ ਮਾਫ਼ੀ ਵਾਲੀ ਸੂਚੀ ਵਿੱਚ ਨਾਮ ਤਾਂ ਆਇਆ ਸੀ ਪਰ ਇਸ ਦੇ ਬਾਵਜੂਦ ਕਰਜ਼ ਮੁਆਫ਼ ਨਾ ਹੋਇਆ। ਇਸ ਕਰਕੇ ਕਰਜਈ ਕਿਸਾਨ ਹਰਬੰਸ ਸਿੰਘ ਨੇ ਆਖ਼ਰਕਰ ਇਹ ਕਦਮ ਚੁੱਕ ਲਿਆ। ਮ੍ਰਿਤਕ ਕਿਸਾਨ ਦੇ ਪੁੱਤਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸਿਰ ਬੈਂਕਾਂ ਤੇ ਆੜ੍ਹਤੀਆਂ ਦਾ 12 ਲੱਖ ਰੁਪਏ ਦਾ ਕਰਜ਼ ਸੀ ਤੇ ਉਹ ਘਰ ਵਿੱਚ ਅਕਸਰ ਪ੍ਰੇਸ਼ਾਨ ਰਹਿੰਦੇ ਸਨ।
Check Also
ਸੱਤ ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ ਹੋਈ ਮੁਲਤਵੀ
13 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ ਕਮੇਟੀ ਦੀ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …