‘ਆਪ’ ਦੇ ਕਈ ਵਿਧਾਇਕ ਅਤੇ ਸੰਸਦ ਮੈਂਬਰ ਕਾਂਗਰਸ ਦੇ ਸੰਪਰਕ ‘ਚ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਵਿਧਾਇਕ ਤੇ ਬੁਲਾਰੇ ਰਾਜ ਕੁਮਾਰ ਵੇਰਕਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਅਤੇ ਐਮ ਪੀ ઠਕਾਂਗਰਸ ਦੇ ਸੰਪਰਕ ਵਿੱਚ ਹਨ। ਜਿਨ੍ਹਾਂ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਲਈ ਹਾਈਕਮਾਨ ਤੱਕ ਗੱਲ ਪਹੁੰਚਾਈ ਜਾਵੇਗੀ । ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ‘ਆਪ’ ਦੀ ਵਾਰ- ਵਾਰ ਹੋ ਰਹੀ ਹਾਰ ਅਤੇ ਪੰਜਾਬ ਇਕਾਈ ਵਿਚਲੀ ਧੜੇਬੰਦੀ ਦੇ ਕਾਰਨ ਪਾਰਟੀ ਦਾ ਆਧਾਰ ਖੁਰਦਾ ਜਾ ਰਿਹਾ ਹੈ। ਝਾੜੂ ਦੇ ਤੀਲਾ ਤੀਲਾ ਹੋ ਜਾਣ ਕਾਰਨ ਇਸ ਪਾਰਟੀ ਦੇ ਵਿਧਾਇਕ ਪ੍ਰੇਸ਼ਾਨ ਹਨ। ਜਿਸ ਕਾਰਨ ਕੁੱਝ ਨੇ ਤਾਂ ਕਾਂਗਰਸ ਨਾਲ ਸੰਪਰਕ ਕਰ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਵੀ ਇਹ ਕਬੂਲ ਕਰ ਲਿਆ ਹੈ ਕਿ ਪੰਜਾਬ ਵਿਚ ਉਨ੍ਹਾਂ ਦੀ ਪਾਰਟੀ ਤੀਲਾ-ਤੀਲਾ ਹੈ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …