ਕਿਹਾ- ਜੇਕਰ ਮੱਧ ਪ੍ਰਦੇਸ਼ ਵਿਚ ਕਾਂਗਰਸ ਦੀ ਸਰਕਾਰ ਬਣੀ ਤਾਂ ਅਸੀਂ 10 ਦਿਨਾਂ ਵਿਚ ਕਿਸਾਨਾਂ ਦਾ ਕਰਜ਼ਾ ਕਰਾਂਗੇ ਮਾਫ
ਇੰਦੌਰ/ਬਿਊਰੋ ਨਿਊਜ਼
ਮੱਧ ਪ੍ਰਦੇਸ਼ ਦੇ ਮੰਦਸੌਰ ਗੋਲੀਕਾਂਡ ਦੀ ਪਹਿਲੀ ਬਰਸੀ ਮੌਕੇ ਰਾਹੁਲ ਗਾਂਧੀ ਅੱਜ ਖੋਖਰਾ ਪਿੰਡ ਪਹੁੰਚੇ। ਇਸ ਮੌਕੇ ਉਨ੍ਹਾਂ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਨੇ ਕਿਸਾਨਾਂ ਨਾਲ ਧੋਖਾ ਕੀਤਾ। ਉਨ੍ਹਾਂ ਨੇ ਕਿਸਾਨਾਂ ਨੂੰ ਫਸਲਾਂ ਦਾ ਸਹੀ ਭਾਅ ਦੇਣ ਦੇ ਵਾਅਦੇ ਕੀਤੇ ਸਨ। ਪਰ ਉਹ ਸਾਰੇ ਫੇਲ੍ਹ ਸਾਬਤ ਹੋਏ। ਰਾਹੁਲ ਗਾਂਧੀ ਨੇ ਕਿਹਾ ਕਿ ਮੱਧ ਪ੍ਰਦੇਸ਼ ਵਿਚ ਜੇਕਰ ਕਾਂਗਰਸ ਦੀ ਸਰਕਾਰ ਬਣੀ ਤਾਂ ਅਸੀਂ 10 ਦਿਨਾਂ ਵਿਚ ਕਿਸਾਨਾਂ ਦਾ ਕਰਜ਼ਾ ਮਾਫ ਕਰ ਦਿਆਂਗੇ। ਰਾਹੁਲ ਗਾਂਧੀ ਇਸ ਤੋਂ ਪਹਿਲਾਂ ਅੰਦੋਲਨ ਵਿਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਪਹੁੰਚੇ। ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਪਾਰਟੀ ਇਕ ਟੀਮ ਬਣ ਕੇ ਅਤੇ ਇਕ ਹੋ ਕੇ ਚੋਣਾਂ ਲੜ ਰਹੀ ਹੈ ਅਤੇ ਸਾਰੇ ਇਕੱਠੇ ਹੋ ਕੇ ਅੱਗੇ ਵਧਾਂਗੇ। ਚੇਤੇ ਰਹੇ ਕਿ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਕਿਸਾਨਾਂ ਨਾਲ ਕਰਜ਼ਾ ਮਾਫੀ ਦਾ ਵਾਅਦਾ ਸੀ ਅਤੇ ਚੋਣਾਂ ਵਿਚ ਬਹੁਮਤ ਵੀ ਪ੍ਰਾਪਤ ਕੀਤਾ ਸੀ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …