Breaking News
Home / ਪੰਜਾਬ / ਬ੍ਰਹਮ ਮਹਿੰਦਰਾ ਦੇ ਮਾਨਹਾਨੀ ਕੇਸ ਤੋਂ ਨਹੀਂ ਡਰਦੇ ਸਿਮਰਜੀਤ ਬੈਂਸ

ਬ੍ਰਹਮ ਮਹਿੰਦਰਾ ਦੇ ਮਾਨਹਾਨੀ ਕੇਸ ਤੋਂ ਨਹੀਂ ਡਰਦੇ ਸਿਮਰਜੀਤ ਬੈਂਸ

ਬੈਂਸ ਦਾ ਇਲਜ਼ਾਮ – ਨਸ਼ਾ ਛੁਡਾਊ ਕੇਂਦਰਾਂ ‘ਚ ਸਿਹਤ ਮੰਤਰੀ ਆਪਣੀ ਕੰਪਨੀ ਦੀਆਂ ਭੇਜਦੇ ਹਨ ਦਵਾਈਆਂ
ਲੁਧਿਆਣਾ/ਬਿਊਰੋ ਨਿਊਜ਼
ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਦਿੱਤੀ ਚੁਣੌਤੀ ਤੋਂ ਬਾਅਦ ਵੀ ਆਪਣੇ ਦਾਅਵੇ ‘ਤੇ ਕਾਇਮ ਹਨ। ਸਿਮਰਜੀਤ ਬੈਂਸ ਨੇ ਫਿਰ ਕਿਹਾ ਕਿ ਬ੍ਰਹਮ ਮਹਿੰਦਰਾ ਨਸ਼ਾ ਛਡਾਊ ਕੇਂਦਰਾਂ ਵਿਚ ਆਪਣੀ ਕੰਪਨੀ ਦੀਆਂ ਦਵਾਈਆਂ ਵੇਚ ਰਹੇ ਹਨ। ਉਨ੍ਹਾਂ ਬ੍ਰਹਮ ਮਹਿੰਦਰਾ ਖਿਲਾਫ ਪੁਖਤਾ ਸਬੂਤ ਹੋਣ ਦੀ ਗੱਲ ਕਹੀ। ਸਿਮਰਜੀਤ ਨੇ ਦੱਸਿਆ ਕਿ ਇਸ ਬਾਬਤ ਉਨ੍ਹਾਂ ਰਾਹੁਲ ਗਾਂਧੀ ਤੇ ਪੰਜਾਬ ਇੰਚਾਰਜ ਆਸ਼ਾ ਕੁਮਾਰੀ ਨੂੰ ਪੱਤਰ ਵੀ ਲਿਖਿਆ ਹੈ। ਬੈਂਸ ਨੇ ਪੱਤਰ ਵਿੱਚ ਕਿਹਾ ਹੈ ਕਿ ਇੱਕ ਪਾਸੇ ਕਾਂਗਰਸ ਭ੍ਰਿਸ਼ਟਾਚਾਰ ਖਤਮ ਕਰਨ ਦੇ ਵੱਡੇ ਦਾਅਵੇ ਕਰ ਰਹੀ ਹੈ ਜਦਕਿ ਉਨ੍ਹਾਂ ਦਾ ਹੀ ਮੰਤਰੀ ਨਸ਼ਾ ਛਡਾਊ ਕੇਂਦਰਾਂ ਵਿਚ ਆਪਣੀ ਕੰਪਨੀ ਦੀਆਂ ਦਵਾਈਆਂ ਵੇਚ ਰਿਹਾ ਹੈ। ਇਸਦੇ ਚੱਲਦਿਆਂ ਬ੍ਰਹਮ ਮਹਿੰਦਰਾ ਨੇ ਬੈਂਸ ਖਿਲਾਫ ਮਾਨਹਾਨੀ ਦਾ ਕੇਸ ਕਰਨ ਦੀ ਧਮਕੀ ਵੀ ਦਿੱਤੀ ਸੀ।

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …