ਪੰਜਾਬ ਦੇ ਗੰਨਾ ਕਿਸਾਨਾਂ ਨੂੰ ਮਿਲੇਗਾ 876.43 ਕਰੋੜ ਰੁਪਏ ਦਾ ਪੈਕੇਜ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਨਾਲ ਨਵੀਂ ਦਿੱਲੀ ਦੇ ਖੇਤੀ ਭਵਨ ਵਿਚ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਰੰਧਾਵਾ ਨੇ ਪੰਜਾਬ ਦੇ ਗੰਨਾ ਕਿਸਾਨਾਂ ਲਈ 876.43 ਕਰੋੜ ਰੁਪਏ ਦੇ ਪੈਕੇਜ ਦੀ ਮੰਗ ਕੀਤੀ। ਇਸ ਨੂੰ ਸਵੀਕਾਰ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਦੇਸ਼ ਭਰ ਦੇ ਗੰਨਾ ਕਿਸਾਨਾਂ ਨੂੰ 8000 ਕਰੋੜ ਰੁਪਏ ਦਾ ਪੈਕੇਜ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਨਾਲ ਪੰਜਾਬ ਦੇ ਗੰਨਾ ਕਿਸਾਨਾਂ ਦੀ ਵੀ ਮੰਗ ਪੂਰੀ ਕਰ ਦਿੱਤੀ ਜਾਵੇਗੀ।
ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਕੇਂਦਰੀ ਮੰਤਰੀ ਨੂੰ ਪੰਜਾਬ ਦੇ ਗੰਨਾ ਕਿਸਾਨਾਂ ਲਈ ਪੈਕੇਜ ਦੇਣ ਬਾਰੇ ਅਰਧ ਸਰਕਾਰੀ ਪੱਤਰ ਸੌਂਪਿਆ ਗਿਆ। ਇਸ ਵਿੱਚ ਸੂਬੇ ਦੀਆਂ ਸਹਿਕਾਰੀ ਸ਼ੂਗਰ ਮਿੱਲਾਂ ਦੇ ਕਿਸਾਨਾਂ ਲਈ 298.43 ਕਰੋੜ ਰੁਪਏ ਤੇ ਸੱਤ ਪ੍ਰਾਈਵੇਟ ਸ਼ੂਗਰ ਮਿੱਲਾਂ ਦੇ ਕਿਸਾਨਾਂ ਦਾ 578 ਕਰੋੜ ਰੁਪਏ ਸ਼ਾਮਲ ਸਨ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …