Breaking News
Home / ਭਾਰਤ / ਕਸ਼ਮੀਰ ‘ਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ

ਕਸ਼ਮੀਰ ‘ਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ

ਬੱਚਿਆਂ ਕੋਲੋਂ ਗਲਤੀਆਂ ਹੋ ਜਾਂਦੀਆਂ ਹਨ, ਇਸ ਲਈ 6 ਹਜ਼ਾਰ ਪੱਥਰਬਾਜ਼ਾਂ ‘ਤੇ ਲੱਗੇ ਕੇਸ ਵਾਪਸ ਲਏ
ਸ੍ਰੀਨਗਰ/ਬਿਊਰੋ ਨਿਊਜ਼
ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਦੋ ਦਿਨਾਂ ਦੇ ਦੌਰੇ ‘ਤੇ ਕਸ਼ਮੀਰ ਪਹੁੰਚੇ। ਉਥੇ ਉਨ੍ਹਾਂ ਨੇ ਪੱਥਰਬਾਜ਼ਾਂ ‘ਤੇ ਲੱਗੇ ਕੇਸ ਵਾਪਸ ਲੈਣ ਵਾਲੇ ਸਰਕਾਰ ਦੇ ਫੈਸਲੇ ਦਾ ਬਚਾਅ ਕੀਤਾ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਦੇ ਬੱਚਿਆਂ ਵਿਚ ਕਾਫੀ ਕਾਬਲੀਅਤ ਹੈ, ਬੱਚੇ ਗਲਤੀਆਂ ਕਰ ਸਕਦੇ ਹਨ, ਇਸ ਲਈ ਮੋਦੀ ਸਰਕਾਰ ਨੇ ਇਨ੍ਹਾਂ ਗੁੰਮਰਾਹ ਨੌਜਵਾਨਾਂ ‘ਤੇ ਲੱਗੇ ਕੇਸ ਵਾਪਸ ਲੈਣ ਦਾ ਫੈਸਲਾ ਲਿਆ। ਜ਼ਿਕਰਯੋਗ ਹੈ ਕਿ ਸਰਕਾਰ ਨੇ ਪਿਛਲੇ ਸਾਲ ਪਹਿਲੀ ਵਾਰ ਪੱਥਰਬਾਜ਼ੀ ਵਿਚ ਸ਼ਾਮਲ 6 ਹਜ਼ਾਰ ਤੋਂ ਜ਼ਿਆਦਾ ਨੌਜਵਾਨਾਂ ‘ਤੇ ਲੱਗੇ ਕੇਸ ਵਾਪਸ ਲੈ ਲਏ ਸਨ। ਰਾਜਨਾਥ ਸਿੰਘ ਨੇ ਕਿਹਾ ਕਿ ਵੱਖਵਾਦੀ ਨੇਤਾ ਕਿਸੇ ਵੀ ਤਰ੍ਹਾਂ ਦੀ ਰਾਜਨੀਤੀ ਕਰਨ, ਪਰ ਉਨ੍ਹਾਂ ਨੂੰ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਨਹੀਂ ਕਰਨਾ ਚਾਹੀਦਾ।

Check Also

ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ 1 ਅਪ੍ਰੈਲ ਤੱਕ ਵਧੀ

ਸ਼ਰਾਬ ਨੀਤੀ ਮਾਮਲੇ ’ਚ ਲੰਘੀ 21 ਮਾਰਚ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ …