ਕਿਹਾ, ਰਣਜੀਤ ਸਾਗਰ ਡੈਮ ਨੂੰ ਭਾਰਤ ਦੇ ਸਭ ਤੋਂ ਵੱਡੇ ਟੂਰਿਸਟ ਹੱਬ ਵਜੋਂ ਕੀਤਾ ਜਾਵੇਗਾ ਵਿਕਸਿਤ
ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਵਿੱਚ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕੀਤਾ
ਪਠਾਨਕੋਟ/ਬਿਊਰੋ ਨਿਊਜ਼
ਰਣਜੀਤ ਸਾਗਰ ਡੈਮ ਦੇ ਇਲਾਕੇ ਨੂੰ ਭਾਰਤ ਦੇ ਸਭ ਤੋਂ ਵੱਡੇ ਟੂਰਿਸਟ ਹੱਬ ਵਜੋਂ ਵਿਕਸਿਤ ਕੀਤਾ ਜਾਵੇਗਾ। ਜਿਸ ਨਾਲ ਵਪਾਰੀ ਵਰਗ ਅਤੇ ਜ਼ਿਲ੍ਹਾ ਪਠਾਨਕੋਟ ਦੇ ਲੋਕਾਂ ਨੂੰ ਬਹੁਤ ਲਾਭ ਮਿਲੇਗਾ। ਇਹ ਪ੍ਰਗਟਾਵਾ ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਪੰਜਾਬ ਨੇ ਅੱਜ ਪਠਾਨਕੋਟ ਵਿਖੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ ਪਠਾਨਕੋਟ ਦੇ ਵਪਾਰੀਆਂ ਨੂੰ ਰਾਜ ਪੱਧਰੀ ਸਮਾਗਮ ਮੌਕੇ ਸਿਹਤ ਬੀਮਾ ਕਾਰਡ ਵੰਡਣ ਦੀ ਸ਼ੁਰੂਆਤ ਕਰਦਿਆਂ ਕੀਤਾ।ઠ
ਬਾਦਲ ਨੇ ਇਸ ਮੌਕੇ ‘ਤੇ ਵਪਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਪਾਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਸੂਬੇ ਦੇ 2.33 ਲੱਖ ਲਾਭਪਾਤਰੀਆਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਛੋਟੇ ਵਪਾਰੀਆਂ ਨੂੰ ਰਾਹਤ ਦੇਣ ਲਈ ਰਾਹਤ ਸਕੀਮ ਵੀ ਲਾਗੂ ਕਰਨ ਦਾ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ।
ਉਨ੍ਹਾਂ ਨੇ ਅੱਗੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਵਿੱਚ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕੀਤਾ ਹੈ ਅਤੇ ਪੰਜਾਬ ਸਰਕਾਰ ਸਾਰੇ ਧਰਮਾਂ ਦੇ ਧਾਰਮਿਕ ਦਿਹਾੜੇ ਸਰਕਾਰੀ ਪੱਧਰ ‘ਤੇ ਮਨਾਉਂਦੀ ਹੈ ਅਤੇ ਵੱਖ-ਵੱਖ ਧਰਮਾਂ ਦੇ ਧਾਰਮਿਕ ਸਥਾਨਾਂ ਦੀ ਉਸਾਰੀ ਕਰਵਾਈ ਗਈ ਹੈ।
Check Also
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ
ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …