ਅੰਮ੍ਰਿਤਸਰ/ਬਿਊਰੋ ਨਿਊਜ਼ : ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਨੇ ਉਨ੍ਹਾਂ ਨੂੰ ਮਿਲੇ ਸਿੱਖ ਵਫ਼ਦ ਨੂੰ ਭਰੋਸਾ ਦਿੱਤਾ ਹੈ ਕਿ ਸ਼ਿਲਾਂਗ ਵਿੱਚ ਰਹਿ ਰਹੇ ਸਿੱਖਾਂ ਦੇ ਜਾਨ-ਮਾਲ ਦੀ ਰਾਖੀ ਉਨ੍ਹਾਂ ਦੀ ਸਰਕਾਰ ਦਾ ਮੁੱਢਲਾ ਫਰਜ਼ ਹੈ ਅਤੇ ਕਿਸੇ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਸਿੱਖਾਂ ਅਤੇ ਸਥਾਨਕ ਲੋਕਾਂ ਵਿਚਾਲੇ ਪੈਦਾ ਹੋਏ ਵਿਵਾਦ ਨੂੰ ਖ਼ਤਮ ਕਰਨ ਲਈ ‘ਪੀਸ ਕਮੇਟੀ’ ਬਣਾਈ ਗਈ ਹੈ ਜਿਸ ਵਿਚ ਦੋਵੇਂ ਧਿਰਾਂ ਦੇ ਮੈਂਬਰ ਸ਼ਾਮਲ ਹਨ।
ਮੁੱਖ ਮੰਤਰੀ ਨੂੰ ਮਿਲੇ ਵਫ਼ਦ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ, ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਕੁਲਦੀਪ ਸਿੰਘ ਭੋਗਲ, ਸ਼ਿਲਾਂਗ ਸਥਿਤ ਗੁਰਦੁਆਰਾ ਨਾਨਕ ਦਰਬਾਰ ਦੇ ਮੁਖੀ ਗੁਰਜੀਤ ਸਿੰਘ ਅਤੇ ਹੋਰ ਸ਼ਾਮਲ ਸਨ।
ਸਿਰਸਾ ਨੇ ਦੱਸਿਆ ਕਿ ਇਸ ਵੇਲੇ ਸ਼ਿਲਾਂਗ ਵਿੱਚ ਹਾਲਾਤ ਕਾਬੂ ਹੇਠ ਹਨ। ਸਿੱਖ ਆਗੂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਤਿੰਨ ਵਾਰ ਸਥਾਨਕ ਵਿਅਕਤੀਆਂ ਦੇ ਹਜੂਮ ਵੱਲੋਂ ਸਿੱਖਾਂ ‘ਤੇ ਹਮਲੇ ਕਰਨ ਦਾ ਯਤਨ ਕੀਤਾ ਗਿਆ ਪਰ ਪੁਲਿਸ ਨੇ ਹਰ ਵਾਰ ਹਮਲੇ ਨੂੰ ਨਾਕਾਮ ਕਰ ਦਿੱਤਾ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …