ਪੰਚਕੂਲਾ ‘ਚ ਦੰਗੇ ਭੜਕਾਉਣ ਦੀ ਮੁਲਜ਼ਮ ਹਨੀਪ੍ਰੀਤ ਅੰਬਾਲਾ ਦੀ ਜੇਲ੍ਹ ‘ਚ ਹੈ ਕੈਦ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਚਕੂਲਾ ਅਦਾਲਤ ਨੇ ਗੁਰਮੀਤ ਰਾਮ ਰਹੀਮ ਦੀ ਚਹੇਤੀ ਹਨੀਪ੍ਰੀਤ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ।
ਹਨੀਪ੍ਰੀਤ 25 ਅਗਸਤ ਨੂੰ ਪੰਚਕੂਲਾ ਵਿੱਚ ਹੋਏ ਦੰਗਿਆਂ ਨੂੰ ਭੜਕਾਉਣ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਕਰਾਰ ਦਿੱਤੀ ਗਈ ਹੈ ਤੇ ਅੰਬਾਲਾ ਜੇਲ੍ਹ ਵਿੱਚ ਕੈਦ ਹੈ।
ਪਹਿਲਾਂ ਲੱਗ ਰਿਹਾ ਸੀ ਕਿ ਜੇ ਉਸ ਨੂੰ ਜ਼ਮਾਨਤ ਮਿਲਦੀ ਹੈ ਤਾਂ ਉਹ ਡੇਰੇ ਦੀ ਸਾਂਭ-ਸੰਭਾਲ ਲਈ ਸਿਰਸਾ ਜਾਏਗੀ। ਹਨੀਪ੍ਰੀਤ ਦੇ ਵਕੀਲ ਤਨਵੀਰ ਅਹਿਮਦ ਨੇ ਜ਼ਮਾਨਤ ਦੀ ਅਰਜ਼ੀ ਵਿੱਚ ਕਿਹਾ ਕਿ 25 ਅਗਸਤ ਵਾਲੇ ਦਿਨ ਹਨੀਪ੍ਰੀਤ ਪੰਚਕੂਲਾ ਦੀ ਅਦਾਲਤ ਵਿੱਚ ਮੌਜੂਦ ਸੀ ਤੇ ਬਾਹਰ ਹੋਈ ਹਿੰਸਾ ਵਿੱਚ ਉਸ ਦਾ ਕੋਈ ਹੱਥ ਨਹੀਂ। ਇਸ ਮਾਮਲੇ ਵਿੱਚ ਹੁਣ ਤਕ 32 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਨ੍ਹਾਂ ਵਿੱਚੋਂ 18 ਨੂੰ ਜ਼ਮਾਨਤ ਮਿਲ ਚੁੱਕੀ ਹੈ। ਹਨੀਪ੍ਰੀਤ ਮੁੱਖ ਮੁਲਜ਼ਮਾਂ ਵਿੱਚ ਸ਼ਾਮਲ ਹੈ, ਜਿਸ ਦੀ ਜ਼ਮਾਨਤ ਅਰਜ਼ੀ ਖਾਰਜ ਹੋ ਗਈ ਹੈ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …