Breaking News
Home / ਪੰਜਾਬ / ਕਿਸਾਨ ਕਮਿਸ਼ਨ ਨੇ ਖੇਤੀਬਾੜੀ ਨੀਤੀ ਦਾ ਖਰੜਾ ਕੀਤਾ ਤਿਆਰ

ਕਿਸਾਨ ਕਮਿਸ਼ਨ ਨੇ ਖੇਤੀਬਾੜੀ ਨੀਤੀ ਦਾ ਖਰੜਾ ਕੀਤਾ ਤਿਆਰ

ਟੈਕਸ ਭਰਨ ਵਾਲੇ ਕਿਸਾਨਾਂ ਦੀ ਸਬਸਿਡੀ ਖਤਮ ਕਰਨ ਦੀ ਸਿਫ਼ਾਰਸ਼
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਰਾਜ ਕਿਸਾਨ ਕਮਿਸ਼ਨ ਨੇ ਸੂਬੇ ਦੀ ਪ੍ਰਸਤਾਵਿਤ ਕਿਸਾਨ ਨੀਤੀ ਦਾ ਖਰੜਾ ਸਬੰਧਤ ਲੋਕਾਂ ਦੀ ਰਾਇ ਜਾਨਣ ਲਈ ਜਾਰੀ ਕਰ ਦਿੱਤਾ ਹੈ। 30 ਜੂਨ ਤੱਕ ਮੰਗੇ ਸੁਝਾਵਾਂ ਨੂੰ ਤਜਵੀਜ਼ਤ ਨੀਤੀ ਵਿੱਚ ਸ਼ਾਮਿਲ ਕਰ ਕੇ ਖਰੜਾ ਸਰਕਾਰੀ ਮਨਜ਼ੂਰੀ ਲਈ ਪੇਸ਼ ਕੀਤਾ ਜਾਵੇਗਾ। ਨਵੀਂ ਨੀਤੀ ਨੂੰ ਜਾਰੀ ਕਰਦਿਆਂ ਕਮਿਸ਼ਨ ਦੇ ਚੇਅਰਮੈਨ ਅਜੈ ਵੀਰ ਜਾਖੜ ਅਤੇ ਮੈਂਬਰ ਸਕੱਤਰ ਡਾ. ਬਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਨੀਤੀ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ ਪਰ ਸਰਕਾਰ ਉੱਤੇ ਕੋਈ ਵਾਧੂ ਵਿੱਤੀ ਬੋਝ ਵੀ ਨਹੀਂ ਪਵੇਗਾ। ਸਾਰੀਆਂ ਸਕੀਮਾਂ ਦੀ ਰਾਹਤ ਹੇਠਾਂ ਤੱਕ ਪਹੁੰਚਾਉਣ ਲਈ ਪ੍ਰਸ਼ਾਸਨਿਕ ਤੰਤਰ ਦੀ ਲਾਪਰਵਾਹੀ ਅਤੇ ਗ਼ੈਰਜ਼ਿੰਮੇਵਾਰੀ ਨੂੰ ਮੰਨਦਿਆਂ ਇਸ ਵਿੱਚ ਸੁਧਾਰ ਨੂੰ ਕੇਂਦਰੀ ਨੁਕਤਾ ਬਣਾਇਆ ਗਿਆ ਹੈ। ਨੀਤੀ ਦੇ ਖਰੜੇ ਵਿੱਚ ਵੱਡੇ ਕਿਸਾਨਾਂ ਨੂੰ ਮਿਲ ਰਿਹਾ ਸਬਸਿਡੀਆਂ ਦਾ ਲਾਭ ਬੰਦ ਕਰ ਕੇ ਇਸ ਨੂੰ ਛੋਟੇ, ਸੀਮਾਂਤ ਅਤੇ ਖੇਤ ਮਜ਼ਦੂਰ ਕਿਸਾਨਾਂ ਦੀ ਭਲਾਈ ਉੱਤੇ ਖਰਚ ਕਰਨ ਦੀ ਦਿਸ਼ਾ ਅਪਣਾਈ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 19 ਜੂਨ 2017 ਨੂੰ ਵਿਧਾਨ ਸਭਾ ਵਿੱਚ ਸਾਰੇ ਵੱਡੇ ਕਿਸਾਨਾਂ ਨੂੰ ਸਵੈਇੱਛੁਕ ਤੌਰ ‘ਤੇ ਬਿਜਲੀ ਸਬਸਿਡੀ ਛੱਡ ਦੇਣ ਦੀ ਅਪੀਲ ਨੂੰ ઠਹੁੰਗਾਰਾ ਨਹੀਂ ਮਿਲਿਆ ਪਰ ਪ੍ਰਸਤਾਵਿਤ ਖੇਤੀ ਨੀਤੀ ਵਿੱਚ ਅਜਿਹੇ ਕਿਸਾਨਾਂ ਤੋਂ ਬਿਜਲੀ ਬਿਲ ਵਸੂਲਣ ਦੀ ਤਜਵੀਜ਼ ਪੇਸ਼ ਕੀਤੀ ਗਈ ਹੈ। ઠਬੇਸ਼ੱਕ ਸਰਕਾਰ ਕੋਲ ਅਜੇ ਤੱਕ ਜ਼ਮੀਨੀ ਮਾਲਕੀ ਦਾ ਕੋਈ ਠੋਸ ਅੰਕੜਾ ਮੌਜੂਦ ਨਹੀਂ ਹੈ ਅਤੇ ਨੀਤੀ ਮੁਤਾਬਿਕ ਅਜਿਹੇ ਅੰਕੜੇ ਜੁਟਾਉਣ ਦੀ ਕੋਸ਼ਿਸ਼ ਹੋਵੇਗੀ। ઠਫਿਰ ਵੀ ਆਮਦਨ ਕਰ ਭਰ ਰਹੇ ਲਗਪਗ ਇੱਕ ਲੱਖ ਪਰਿਵਾਰਾਂ ਨੂੰ ਮੁਫ਼ਤ ਅਤੇ ਰਿਆਇਤੀ ਬਿਜਲੀ ਬੰਦ ਕਰਨ ਦੀ ਤਜਵੀਜ਼ ਹੈ। ਦਸ ਏਕੜ ਜਾਂ ਇਸ ਤੋਂ ਉੱਪਰ ਜ਼ਮੀਨ ਵਾਲੇ ਕਿਸਾਨਾਂ ਤੋਂ 100 ਰੁਪਏ ਪ੍ਰਤੀ ਹਾਰਸ ਪਾਵਰ ਦੇ ਹਿਸਾਬ ਨਾਲ ਬਿਜਲੀ ਬਿਲ ਵਸੂਲੇ ਜਾਣ ਦੀ ਸਿਫਾਰਸ਼ ਵੀ ਕੀਤੀ ਗਈ ਹੈ। ਇਸ ਤੋਂ ਬਚਣ ਵਾਲੇ ਕਰੀਬ ਇੱਕ ਹਜ਼ਾਰ ਕਰੋੜ ਰੁਪਏ ਦੀ ਰਕਮ ਖੇਤ ਮਜ਼ਦੂਰ, ਸੀਮਾਂਤ ਅਤੇ ਛੋਟੇ ਕਿਸਾਨਾਂ ਦੀ ਭਲਾਈ ਉੱਤੇ ਖਰਚ ਕੀਤੀ ਜਾਣੀ ਹੈ। ਲਿੰਗਕ ਬਰਾਬਰੀ ਲਈ ਮਹਿਲਾਵਾਂ ਨੂੰ ਬਰਾਬਰ ਕੰਮ ਦੀ ਬਰਾਬਰ ਦਿਹਾੜੀ ਯਕੀਨੀ ਬਣਾਉਣ ਅਤੇ ਖੇਤੀ ਵਿਭਾਗ ਦੇ ਫੀਲਡ ਸਟਾਫ ਵਿੱਚ ਘੱਟੋ ਘੱਟ ਇੱਕ ਤਿਹਾਈ ਔਰਤ ਅਫ਼ਸਰ ਅਤੇ ਮੁਲਾਜ਼ਮ ਭਰਤੀ ਕਰਨ ਦੀ ਤਜਵੀਜ਼ ਦਿੱਤੀ ਗਈ ਹੈ।
ਪੰਜਾਬ ‘ਚ ਕਿਸਾਨ ਅੰਦੋਲਨ ਹੋਇਆ ਖਤਮ
ਨਾਭਾ : ਪੰਜਾਬ ਭਰ ਵਿੱਚ 1 ਜੂਨ ਤੋਂ ਚੱਲਿਆ ਆ ਰਿਹਾ ਕਿਸਾਨ ਅੰਦੋਲਨ ਆਖਰਕਾਰ 6 ਜੂਨ ਨੂੰ ਖਤਮ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਸ਼ਹਿਰਾਂ ਵਿੱਚ ਸ਼ਬਜ਼ੀਆਂ ਅਤੇ ਦੁੱਧ ਦੀ ਆਮਦ ਸ਼ੁਰੂ ਹੋ ਚੁੱਕੀ ਹੈ, ਉਧਰ ਹੜਤਾਲ ਖੁੱਲਦਿਆਂ ਸਾਰੇ ਹੀ ਵਪਾਰੀ ਅਤੇ ਆਮ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਦੇਸ ਦੀਆਂ 172 ਕਿਸਾਨ ਜੱਥੇਬੰਦੀਆਂ ਵੱਲੋ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਖੋਲਿਆ ਮੋਰਚਾ, ਕਿਸਾਨਾਂ ਵੱਲੋਂ ਚੁੱਕ ਲਿਆ ਗਿਆ ਹੈ। ਭਾਵੇਂ ਦੇਸ਼ ਭਰ ਵਿਚ ਇਹ ਹੜਤਾਲ 1 ਜੂਨ ਤੋਂ 10 ਜੂਨ ਤੱਕ ਕੀਤੀ ਗਈ ਸੀ, ਪਰ ਪੰਜਾਬ ‘ਚ ਕਿਸਾਨ ਯੂਨੀਅਨਾਂ ਨੇ ਹੜਤਾਲ ਨੂੰ 6 ਜੂਨ ਨੂੰ ਖਤਮ ਕਰਨ ਦਾ ਐਲਾਨ ਕੀਤਾ ਸੀ। ਹੜਤਾਲ ਖਤਮ ਕਰਨ ਦੇ ਫੈਸਲੇ ਤੋਂ ਬਾਅਦ ਸ਼ਬਜੀ ਮੰਡੀਆਂ ਅਤੇ ਡੇਅਰੀਆਂ ਵਿੱਚ ਦੁੱਧ ਅਤੇ ਸ਼ਬਜੀਆਂ ਦੀ ਆਮਦ ਸ਼ੁਰੂ ਹੋ ਗਈ ਹੈ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …