ਇਹ ਪਹਿਲੀ ਵਾਰ ਹੈ ਜਦੋਂ ਬਾਰ ਕੌਂਸਲ ਵਲੋਂ ਕਿਸੇ ਹੋਰ ਸੂਬੇ ਦੇ ਮੁੱਖ ਮੰਤਰੀ ਨੂੰ ਜਾ ਰਿਹਾ ਹੈ ਬੁਲਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਆ ਰਹੇ ਹਨ। ਉਹ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਵੇਂ ਵਕੀਲਾਂ ਨੂੰ ਲਾਇਸੈਂਸ ਦੇਣਗੇ।
ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਖੇ 270 ਦੇ ਕਰੀਬ ਨਵੇਂ ਵਕੀਲ ਕੇਜਰੀਵਾਲ ਤੋਂ ਆਪਣਾ ਲਾਇਸੈਂਸ ਪ੍ਰਾਪਤ ਕਰਨਗੇ। ਆਮ ਤੌਰ ‘ਤੇ ਇਹ ਰਸਮ ਪੰਜਾਬ ਜਾਂ ਹਰਿਆਣਾ ਦੇ ਮੁੱਖ ਮੰਤਰੀ, ਗਵਰਨਰ ਜਾਂ ਮੰਤਰੀ ਅਦਾ ਕਰਦੇ ਹਨ। ਪਰ ਇਹ ਪਹਿਲੀ ਵਾਰ ਹੈ ਕੇ ਬਾਰ ਕੌਂਸਲ ਵਲੋਂ ਇਸ ਲਈ ਕਿਸੇ ਹੋਰ ਸੂਬੇ ਦੇ ਮੁੱਖ ਮੰਤਰੀ ਨੂੰ ਬੁਲਾਇਆ ਜਾ ਰਿਹਾ ਹੈ। ਇਸ ਬਾਰੇ ਗੱਲਬਾਤ ਕਰਦਿਆਂ ਬਾਰ ਕੌਸਲ ਦੇ ਆਨਰੇਰੀ ਸਕੱਤਰ ਪ੍ਰਵੇਸ਼ ਯਾਦਵ ਨੇ ਦੱਸਿਆ ਕਿ ਇਸ ਦੌਰਾਨ ਸੰਜੇ ਸਿੰਘ ਵੀ ਕੇਜਰੀਵਾਲ ਨਾਲ ਆਉਣਗੇ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …