18.2 C
Toronto
Saturday, September 5, 2026
spot_img
Homeਪੰਜਾਬਟਕਸਾਲੀ ਅਕਾਲੀ ਆਗੂ ਜਥੇਦਾਰ ਕੁਲਦੀਪ ਸਿੰਘ ਵਡਾਲਾ ਦਾ ਦੇਹਾਂਤ

ਟਕਸਾਲੀ ਅਕਾਲੀ ਆਗੂ ਜਥੇਦਾਰ ਕੁਲਦੀਪ ਸਿੰਘ ਵਡਾਲਾ ਦਾ ਦੇਹਾਂਤ

ਟਕਸਾਲੀ ਅਕਾਲੀ ਆਗੂ ਜਥੇਦਾਰ ਕੁਲਦੀਪ ਸਿੰਘ ਵਡਾਲਾ ਦਾ ਦੇਹਾਂਤ

ਜਲੰਧਰ : ਦੋਆਬੇ ਦੇ ਆਖਰੀ ਟਕਸਾਲੀ ਅਕਾਲੀ ਆਗੂ ਮੰਨੇ ਜਾਂਦੇ ਜਥੇਦਾਰ ਕੁਲਦੀਪ ਸਿੰਘ ਵਡਾਲਾ (86) ਦਾ ਮੰਗਲਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪੁੱਤਰ ਗੁਰਪ੍ਰਤਾਪ ਸਿੰਘ ਵਡਾਲਾ ਨਕੋਦਰ ਹਲਕੇ ਤੋਂ ਵਿਧਾਇਕ ਹਨ। ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਆਗੂਆਂ ਵਿਚ ਸਥਾਨ ਰੱਖਣ ਵਾਲੇ ਜਥੇਦਾਰ ਕੁਲਦੀਪ ਸਿੰਘ ਵਡਾਲਾ ਨੇ ਸੰਨ 1980 ਵਿੱਚ ਨਕੋਦਰ ਤੋਂ ਪਹਿਲੀ ਵਾਰ ਕਾਂਗਰਸੀ ਮੁੱਖ ਮੰਤਰੀ ਰਹੇ ਦਰਬਾਰਾ ਸਿੰਘ ਵਿਰੁੱਧ ਚੋਣ ਲੜੀ ਸੀ ਪਰ ਉਹ ਹਾਰ ਗਏ ਸਨ। 1985 ਵਿੱਚ ਉਹ ਨਕੋਦਰ ਤੋਂ ਵਿਧਾਇਕ ਬਣੇ। ਸਾਲ 2012 ਤੇ 2017 ਵਿਚ ਉਨ੍ਹਾਂ ਦੇ ਪੁੱਤਰ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਨਕੋਦਰ ਤੋਂ ਲਗਾਤਾਰ ਦੋ ਵਾਰ ਵਿਧਾਇਕ ਬਣੇ ਹਨ। ਜਥੇਦਾਰ ਕੁਲਦੀਪ ਸਿੰਘ ਵਡਾਲਾ ਮੌਜੂਦਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਵੀ ਸਨ।

RELATED ARTICLES
POPULAR POSTS