ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਕਰੀਬੀ ਰਿਸ਼ਤੇਦਾਰ ਰਹੇ ਹਾਜ਼ਰ
ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਆਪਣੀ ਸਵਰਗੀ ਰਾਜਮਾਤਾ ਮੋਹਿੰਦਰ ਕੌਰ ਦੀ ਪਹਿਲੀ ਬਰਸੀ ਨਿਊ ਮੋਤੀ ਬਾਗ ਪੈਲੇਸ ਪਟਿਆਲਾ ਵਿਖੇ ਮਨਾਈ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਹੋਰ ਕਰੀਬੀ ਰਿਸ਼ਤੇਦਾਰ ਹਾਜ਼ਰ ਸਨ। ਸਵਰਗੀ ਰਾਜਮਾਤਾ ਮੋਹਿੰਦਰ ਕੌਰ ਇਕ ਅਗਾਂਹਵਧੂ ਅਤੇ ਬੜੇ ਉੱਚੇ ਵਿਚਾਰਾਂ ਵਾਲੇ ਸਨ। ਉਹ 1964 ਵਿੱਚ ਸਿਆਸਤ ਨਾਲ ਜੁੜੇ ਅਤੇ ਪਹਿਲੀ ਵਾਰ 1967 ਵਿੱਚ ਸੰਸਦ ਲਈ ਚੁਣੇ ਗਏ। ਇਸ ਮੌਕੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਹਿਲ, ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਤੇ ਪੀ.ਡਬਲਿਉ.ਡੀ ਮੰਤਰੀ ਵਿਜੇ ਇੰਦਰ ਸਿੰਗਲਾ ਵੀ ਮੌਜੂਦ ਸਨ। ਚੇਤੇ ਰਹੇ ਕਿ ਰਾਜਮਾਤਾ ਮਹਿੰਦਰ ਕੌਰ ਪਿਛਲੇ ਸਾਲ 24 ਜੁਲਾਈ ਨੂੰ ਅਕਾਲ ਚਲਾਣਾ ਕਰ ਗਏ ਸਨ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …