ਮੁਸ਼ਰਫ ‘ਤੇ ਲੱਗੇ ਸਨ ਦੋਸ਼ ਧ੍ਰੋਹ ਦੇ ਇਲਜ਼ਾਮ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨੀ ਪ੍ਰਸ਼ਾਸਨ ਨੇ ਪਰਵੇਜ਼ ਮੁਸ਼ੱਰਫ ਦੇ ਰਾਸ਼ਟਰੀ ਪਛਾਣ ਪੱਤਰ ਅਤੇ ਪਾਸਪੋਰਟ ਨੂੰ ਰੱਦ ਕਰ ਦਿੱਤਾ ਹੈ। ਪ੍ਰਸ਼ਾਸਨ ਨੇ ਇਹ ਕਦਮ ਮੁਸ਼ੱਰਫ ਵਿਰੁੱਧ ਦੇਸ਼ ਧ੍ਰੋਹ ਦੇ ਮਾਮਲੇ ਦੀ ਸੁਣਵਾਈ ਕਰ ਰਹੀ ਇਕ ਵਿਸ਼ੇਸ਼ ਅਦਾਲਤ ਦੇ ਕਹਿਣ ‘ਤੇ ਉਠਾਇਆ। ਮੁਸ਼ੱਰਫ ਨੂੰ ਸਾਲ 2007 ਵਿਚ ਦੇਸ਼ ਵਿਚ ਐਮਰਜੈਂਸੀ ਲਗਾਉਣ ਲਈ ਦੇਸ਼ ਧ੍ਰੋਹ ਦਾ ਦੋਸ਼ੀ ਕਰਾਰ ਦਿੱਤਾ ਗਿਆ ਸੀ। ਦੇਸ਼ ਵਿਚ ਐਮਰਜੈਂਸੀ ਲਗਾਉਣ ਦੇ ਬਾਅਦ ਕਈ ਸੀਨੀਅਰ ਜੱਜਾਂ ਨੂੰ ਉਨ੍ਹਾਂ ਦੇ ਘਰਾਂ ਵਿਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਸੀ। ਇਸ ਦੇ ਇਲਾਵਾ 100 ਤੋਂ ਵੱਧ ਜੱਜਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ।ઠਸਾਬਕਾ ਰਾਸ਼ਟਰਪਤੀ ਮੁਸ਼ਰਫ 18 ਮਾਰਚ 2016 ਨੂੰ ਇਲਾਜ ਲਈ ਦੁਬਾਈ ਚਲੇ ਗਏ ਸਨ ਅਤੇ ਬਾਅਦ ਵਿਚ ਵਿਸ਼ੇਸ਼ ਅਦਾਲਤ ਨੇ ਉਨ੍ਹਾਂ ਨੂੰ ਭਗੌੜਾ ਅਪਰਾਧੀ ਐਲਾਨ ਕਰ ਦਿੱਤਾ ਸੀ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …