ਮ੍ਰਿਤਕ ਨਵਪ੍ਰੀਤ ਸਿੰਘ ਦੇ ਸਿਰ ‘ਤੇ ਸੀ 10 ਲੱਖ ਰੁਪਏ ਦਾ ਕਰਜ਼ਾ
ਬਠਿੰਡਾ/ਬਿਊਰੋ ਨਿਊਜ਼
ਬਠਿੰਡਾ ‘ਚ ਪੈਂਦੇ ਪਿੰਡ ਕੋਟਬਖਤੂ ਵਿਖੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਹਿਚਾਣ 23 ਸਾਲਾ ਨਵਪ੍ਰੀਤ ਸਿੰਘ ਦੇ ਰੂਪ ਵਿਚ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਸ ਦੇ ਸਿਰ ‘ਤੇ ਆੜ੍ਹਤੀਏ, ਬੈਂਕ ਅਤੇ ਸੁਸਾਇਟੀ ਦਾ 10 ਲੱਖ ਰੁਪਏ ਦੇ ਕਰੀਬ ਕਰਜ਼ਾ ਸੀ, ਜਿਸ ਕਾਰਨ ਉਹ ਦੁਖੀ ਅਤੇ ਪਰੇਸ਼ਾਨ ਰਹਿੰਦਾ ਸੀ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਦਾ ਸਾਰਾ ਸਰਕਾਰੀ ਅਤੇ ਪ੍ਰਾਈਵੇਟ ਕਰਜ਼ਾ ਮੁਆਫ ਕੀਤਾ ਜਾਵੇ। ਇਸ ਦੇ ਨਾਲ ਹੀ ਪੀਤੜ ਪਰਿਵਾਰ ਨੂੰ 20 ਲੱਖ ਰੁਪਏ ਦੀ ਵਿੱਤੀ ਸਹਾਇਤਾ ਤੋਂ ਇਲਾਵਾ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …