‘ਆਪ’ ਦਾ ਕਹਿਣਾ – ਅਕਾਲੀ ਆਗੂ ਜਨਤਾ ਨੂੰ ਕਰ ਰਹੇ ਹਨ ਗੁੰਮਰਾਹ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਸਰਕਾਰ ਵੱਲੋਂ ਗੁਰਦੁਆਰਿਆਂ ਦੇ ਲੰਗਰ ‘ਤੇ ਜੀਐਸਟੀ ਮਾਫੀ ਬਾਰੇ ਅਜੇ ਵੀ ਭੰਬਲਭੁਸਾ ਬਣਿਆ ਹੋਇਆ ਹੈ। ਸ਼੍ਰੋਮਣੀ ਕਮੇਟੀ ਦੇ ਕੁਝ ਮੈਂਬਰਾਂ ਨੇ ਵੀ ਇਹ ਮੰਨਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਜੀਐਸਟੀ ਮਾਫ਼ ਕਰਨ ਬਾਰੇ ਕੋਈ ਗੱਲ ਨਹੀਂ ਕੀਤੀ ਗਈ। ਇਸ ਦੇ ਉਲਟ ਕੇਂਦਰ ਸਰਕਾਰ ਵੱਲੋਂ ਸੱਭਿਆਚਾਰਕ ਮੰਤਰਾਲੇ ਹੇਠ ‘ਸੇਵਾ ਭੋਜ ਯੋਜਨਾ’ ਤਹਿਤ ਦੋ ਵਰ੍ਹਿਆਂ 2018-19 ਤੇ 2019-20 ਲਈ ਵਿੱਤੀ ਸਹਾਇਤਾ ਦੇਣ ਦੀ ਯੋਜਨਾ ਦਾ ਐਲਾਨ ਕੀਤਾ ਗਿਆ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਜੀਐਸਟੀ ਮਾਫੀ ਬਾਰੇ ਕੀਤੇ ਜਾ ਰਹੇ ਪ੍ਰਚਾਰ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।
ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੂੰ ਇਸ ਬਾਰੇ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਪਾਰਟੀ ਦੇ ਸਹਿ ਪ੍ਰਧਾਨ ਡਾ. ਬਲਵੀਰ ਸਿੰਘ ਨੇ ਕਿਹਾ ਕਿ ਅਕਾਲੀ ਆਗੂ ਜੀਐਸਟੀ ਬਾਰੇ ਜਨਤਾ ਨੂੰ ਗੁੰਮਰਾਹ ਕਰ ਰਹੇ ਹਨ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …