10.3 C
Toronto
Saturday, November 8, 2025
spot_img
Homeਭਾਰਤਅਕਾਲੀ ਦਲ ਦੇ ਵਫ਼ਦ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਅਕਾਲੀ ਦਲ ਦੇ ਵਫ਼ਦ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਲੰਗਰ ਤੋਂ ਜੀਐਸਟੀ ਹਟਾਉਣ ਲਈ ਕੀਤਾ ਧੰਨਵਾਦ
ਨਵੀਂ ਦਿੱਲੀ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਦੇ ਇੱਕ ਵਫ਼ਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਨੇ ‘ਲੰਗਰ’ ਤੋਂ ਜੀ. ਐਸ. ਟੀ. ਹਟਾਉਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।
ਇਸ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਅਸੀਂ ਲੰਗਰ ਤੋਂ ਜੀ.ਐੱਸ.ਟੀ. ਹਟਾਉਣ ਅਤੇ ਗੰਨਾ ਕਿਸਾਨਾਂ ਨੂੰ 8 ਹਜ਼ਾਰ ਕਰੋੜ ਦਾ ਪੈਕੇਜ ਦੇਣ ਬਾਰੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਸੀਂ ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦਾ ਵੀ ਮੁੱਦਾ ਵੀ ਪ੍ਰਧਾਨ ਮੰਤਰੀ ਕੋਲ ਉਠਾਇਆ। ਵਫਦ ਵਿਚ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ, ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਮਨਜੀਤ ਸਿੰਘ ਜੀ.ਕੇ. ਸ਼ਾਮਲ ਸਨ।

RELATED ARTICLES
POPULAR POSTS