ਮਜੀਠੀਆ ਨੇ ਸੁਨੀਲ ਜਾਖੜ ਨੂੰ ਕਿਹਾ ਪੈਟਰੋਲੀਅਮ ਵਸਤਾਂ ਤੋਂ ਵੈਟ ਘਟਾਓ
ਚੰਡੀਗੜ੍ਹ/ਬਿਊਰੋ ਨਿਊਜ਼
ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਪੈਟਰੋਲ ਤੇ ਡੀਜ਼ਲ ਦੇ ਰੇਟ ਘਟਾਉਣ ਲਈ ਕਿਹਾ ਹੈ। ਮਜੀਠੀਆ ਨੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਕਿਹਾ ਕਿ ਉਹ ਪੈਟਰੋਲ-ਡੀਜ਼ਲ ਉੱਤੇ ਟੈਕਸ ਘਟਾਉਣ ਦੇ ਮੁੱਦੇ ਉੱਪਰ ਨਕਲੀ ਰੋਸ ਪ੍ਰਦਰਸ਼ਨ ਬੰਦ ਕਰਨ। ਇਸ ਦੀ ਬਜਾਏ ਪੈਟਰੋਲੀਅਮ ਵਸਤਾਂ ਉੱਤੇ ਵੈਟ ਘਟਾਉਣ ਲਈ ਕਾਂਗਰਸ ਸਰਕਾਰ ਉੱਤੇ ਦਬਾਅ ਪਾਉਣ। ਇਸ ਨਾਲ ਆਮ ਵਿਅਕਤੀ ਨੂੰ 20 ਰੁਪਏ ਪ੍ਰਤੀ ਲੀਟਰ ਦੀ ਤੁਰੰਤ ਰਾਹਤ ਮਿਲ ਸਕਦੀ ਹੈ।
ਮਜੀਠੀਆ ਨੇ ਕਿਹਾ ਕਿ ਸੁਨੀਲ ਜਾਖੜ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹ ਕਿਉਂ ਇਸ ਤਰ੍ਹਾਂ ਧੋਖੇਬਾਜ਼ੀ ਕਰ ਰਹੇ ਹਨ॥ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਟੈਕਸ ਪੂਰੇ ਉੱਤਰੀ ਭਾਰਤ ਨਾਲੋਂ ਜ਼ਿਆਦਾ ਹੈ ਤੇ ਪੂਰੇ ਮੁਲਕ ਅੰਦਰ ਸਭ ਤੋਂ ਵੱਧ ਟੈਕਸ ਲਾਉਣ ਵਾਲੇ ਰਾਜਾਂ ਵਿੱਚ ਪੰਜਾਬ ਤੀਜੇ ਸਥਾਨ ਉੱਤੇ ਹੈ।
Check Also
ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਦਾ ਐਲਾਨ ਜਲਦ
ਇਸੇ ਮਹੀਨੇ ਜਾਰੀ ਹੋ ਸਕਦਾ ਹੈ ਨੋਟੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ …