ਅੰਮ੍ਰਿਤਸਰ ਹੋਵੇਗਾ ਸੈਲਾਨੀ ਕੇਂਦਰਾਂ ਦਾ ਧੂਰਾ : ਨਵਜੋਤ ਸਿੱਧੂ
ਚੰਡੀਗੜ੍ਹ/ਬਿਊਰੋ ਨਿਊਜ਼
ਸੈਰ ਸਪਾਟਾ ਵਿਭਾਗ ਨੂੰ ਮੁੜ ਪੈਰਾਂ ‘ਤੇ ਖੜ੍ਹਾ ਕਰਨ ਤੇ ਸੂਬੇ ਵਿਚਲੀਆਂ ਅਹਿਮ ਥਾਵਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਲਈ ਸੱਭਿਆਚਾਰ ਤੇ ਸੈਰ-ਸਪਾਟਾ ਮੰਤਰੀ ਨਵਜੋਤ ਸਿੱਧੂ ਨੇ ਅੱਜ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਵੱਖ-ਵੱਖ 30 ਥਾਵਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਲਈ 590.97 ਕਰੋੜ ਰੁਪਏ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਇਨ੍ਹਾਂ ਸਾਰੀਆਂ ਥਾਵਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਲਈ ਵੱਖ-ਵੱਖ ਸਕੀਮਾਂ ਅਧੀਨ ਪ੍ਰਾਜੈਕਟ ਉਲੀਕੇ ਗਏ ਹਨ ਅਤੇ ਅੰਮ੍ਰਿਤਸਰ ਸੈਲਾਨੀ ਕੇਂਦਰਾਂ ਦਾ ਧੁਰਾ ਹੋਵੇਗਾ।
Check Also
ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੂਹ ਕੈਬਨਿਟ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਕਿਹਾ : ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਆਪਸੀ ਏਕਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦਾ ਹੈ …