5.9 C
Toronto
Tuesday, October 6, 2026
spot_img
Homeਭਾਰਤਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਾ ਕਹਿਣਾ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਾ ਕਹਿਣਾ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਾ ਕਹਿਣਾਅਡਵਾਨੀ ਮੋਦੀ ਦੇ ਗੁਰੂ, ਪ੍ਰਧਾਨ ਮੰਤਰੀ ਉਨ੍ਹਾਂ ਦਾ ਸਨਮਾਨ ਨਹੀਂ ਕਰਦੇ
ਮੁੰਬਈ/ਬਿਊਰੋ ਨਿਊਜ਼
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਮੁੰਬਈ ਵਿਚ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਪ੍ਰਤੀ ਸਨਮਾਨ ਜ਼ਾਹਰ ਕੀਤਾ। ਰਾਹੁਲ ਨੇ ਕਿਹਾ ਕਿ ਅਡਵਾਨੀ ਨਰਿੰਦਰ ਮੋਦੀ ਦੇ ਗੁਰੂ ਹਨ, ਪਰ ਮੈਂ ਕਈ ਵਾਰ ਦੇਖਿਆ ਹੈ ਕਿ ਪ੍ਰਧਾਨ ਮੰਤਰੀ ਆਪਣੇ ਗੁਰੂ ਦਾ ਸਨਮਾਨ ਨਹੀਂ ਕਰਦੇ। ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਅਡਵਾਨੀ ਹੋਰਾਂ ਦਾ ਮੋਦੀ ਨਾਲੋਂ ਵੱਧ ਸਨਮਾਨ ਕੀਤਾ ਹੈ। ਕਾਂਗਰਸ ਪ੍ਰਧਾਨ ਨੇ ਇਹ ਵੀ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਨੇ ਦੇਸ਼ ਲਈ ਬਹੁਤ ਕੰਮ ਕੀਤਾ। ਚੇਤੇ ਰਹੇ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸਿਹਤ ਖਰਾਬ ਹੋਣ ਕਰਕੇ ਏਮਜ਼ ਵਿਚ ਦਾਖਲ ਕਰਵਾਇਆ ਗਿਆ ਹੈ, ਤੇ ਉਨ੍ਹਾਂ ਦਾ ਹਾਲ-ਚਾਲ ਜਾਨਣ ਲਈ ਰਾਹੁਲ ਗਾਂਧੀ ਵੀ ਲੰਘੇ ਕੱਲ੍ਹ ਹਸਪਤਾਲ ਗਏ ਸਨ।

RELATED ARTICLES
POPULAR POSTS