ਲੰਬੀ ਨੇੜਲੇ ਪਿੰਡ ਸਿੰਘੇਵਾਲਾ ‘ਚ ਸਾਬਕਾ ਸਰਪੰਚ ਨਜਾਇਜ਼ ਸਬੰਧਾਂ ਦੀ ਸ਼ੱਕ ‘ਚ ਮਾਰਿਆ ਗਿਆ
ਹੁਸ਼ਿਆਰਪੁਰ/ਬਿਊਰੋ ਨਿਊਜ਼
ਲੰਘੀ ਰਾਤ ਨਿੱਜੀ ਰੰਜਿਸ਼ ਕਾਰਨ ਹੁਸ਼ਿਆਰਪੁਰ ਦੇ ਪਿੰਡ ਲਾਂਬੜਾ ਦੇ ਮੌਜੂਦਾ ਸਰਪੰਚ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਰਾ ਹਰਜਿੰਦਰ ਸਿੰਘ ਨੇ ਦੱਸਿਆ ਕਿ ਲੰਘੀ ਰਾਤ ਕਰੀਬ ਸਾਢੇ ਸੱਤ ਪਿੰਡ ਦਾ ਸਰਪੰਚ ਦਵਿੰਦਰ ਸਿੰਘ ਆਪਣੇ ਮੋਟਰ ਸਾਈਕਲ ‘ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਜਗਮੋਹਨ ਸਿੰਘ ਨਾਂ ਦੇ ਵਿਅਕਤੀ ਨੇ ਸਰਪੰਚ ਦੇ ਸਿਰ ਵਿਚ ਸੱਟਾਂ ਮਾਰੀਆਂ। ਜ਼ਖਮੀ ਹਾਲਤ ਵਿਚ ਸਰਪੰਚ ਨੂੰ ਸ਼ਾਮਚੁਰਾਸੀ ਦੇ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੋਂ ਡਾਕਟਰਾਂ ਉਸ ਨੂੰ ਹੁਸ਼ਿਆਰਪੁਰ ਲਈ ਰੈਫਰ ਕਰ ਦਿੱਤਾ, ਜਿੱਥੇ ਸਰਪੰਚ ਦਵਿੰਦਰ ਸਿੰਘ ਦੀ ਮੌਤ ਹੋ ਗਈ। ਦੋਸ਼ੀ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।
ਦੂਜੀ ਘਟਨਾ ਹਲਕਾ ਲੰਬੀ ਦੇ ਪਿੰਡ ਸਿੰਘੇਵਾਲਾ ਵਿਚ ਵਾਪਰੀ ਹੈ, ਜਿੱਥੇ ਮੌਜੂਦਾ ਸਰਪੰਚ ਦੇ ਪਿਤਾ ਨੇ ਨੇੜਲੇ ਪਿੰਡ ਫਤੂਹੀ ਵਾਲਾ ਦੇ ਸਾਬਕਾ ਸਰਪੰਚ ਦੇ ਆਪਣੀ ਪਤਨੀ ਨਾਲ ਨਾਜਾਇਜ਼ ਸਬੰਧਾਂ ਦੇ ਸ਼ੱਕ ਵਿਚ ਦੋਵਾਂ ਨੂੰ ਗੋਲੀ ਮਾਰ ਦਿੱਤੀ। ਇਸ ਵਿਚ ਸਾਬਕਾ ਸਰਪੰਚ ਹਰਜਿੰਦਰ ਸਿੰਘ ਦੀ ਮੌਤ ਹੋ ਗਈ ਜਦਕਿ ਜਸਵਿੰਦਰ ਸਿੰਘ ਦੀ ਪਤਨੀ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਦੋਵੇਂ ਮਾਮਲਿਆਂ ਵਿਚ ਪੁਲਿਸ ਜਾਂਚ ਕਰ ਰਹੀ ਹੈ।
Check Also
ਪੰਜਾਬ ਦੇ ਥਰਮਲਾਂ ਨੂੰ ਕੋਲਾ ਸਪਲਾਈ ’ਤੇ ਕੋਈ ਰੋਕ ਨਹੀਂ
ਪਾਵਰਕੌਮ ਦੇ ਸੀਨੀਅਰ ਅਧਿਕਾਰੀ ਨੇ ਅਫਵਾਹਾਂ ਨੂੰ ਕੀਤਾ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਤਾਪ …