ਲੋਕਾਂ ਨਾਲ ਹੋ ਰਹੀ ਠੱਗੀ ਦਾ ਕੀਤਾ ਪਰਦਾਫਾਸ਼
ਲੁਧਿਆਣਾ/ਬਿਊਰੋ ਨਿਊਜ਼
ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਤਹਿਤ ਲੁਧਿਆਣਾ ‘ਚ ਫਿਰੋਜ਼ਪੁਰ ਰੋਡ ‘ਤੇ ਵੇਰਕਾ ਮਿਲਕ ਪਲਾਂਟ ਵਿਚ ਹੋ ਰਹੀ ਕਰੋੜਾਂ ਦੀ ਠੱਗੀ ਦਾ ਪਰਦਾਫਾਸ਼ ਕੀਤਾ ਹੈ। ਮੀਡੀਆ ਨਾਲ ਵੇਰਕਾ ਮਿਲਕ ਪਲਾਂਟ ਪਹੁੰਚੇ ਸਿਮਰਜੀਤ ਬੈਂਸ ਨੇ ਵੇਰਕਾ ਦੁੱਧ ਦੇ ਪੈਕੇਟ ਲੈ ਕੇ ਇਸ ਵਿਚ ਮੌਜੂਦ ਦੁੱਧ ਦੀ ਫੈਟ ਦੀ ਜਾਂਚ ਮਿਲਕ ਪਲਾਂਟ ਦੇ ਨੇੜੇ ਹੀ ਬਣੀ ਲੈਬਾਰਟਰੀ ਤੋਂ ਕਰਵਾਈ ਅਤੇ ਜਿਸ ਵਿਚ ਕਈ ਕਮੀਆਂ ਦਰਜ ਕੀਤੀਆਂ ਗਈਆਂ। ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲੋਕ ਇਨਸਾਫ ਪਾਰਟੀ ਦੇ ਵਲੰਟੀਅਰ ਪਿਛਲੇ 15 ਦਿਨਾਂ ਤੋਂ ਇਸ ਗੱਲ ਦੀ ਜਾਂਚ ਕਰ ਰਹੇ ਸਨ। ਬੈਂਸ ਨੇ ਦੱਸਿਆ ਕਿ ਵੇਰਕਾ ਰੋਜ਼ਾਨਾ ਕਰੀਬ 11 ਲੱਖ ਦੁੱਧ ਦੇ ਪੈਕੇਟਾਂ ਦੀ ਸਪਲਾਈ ਕਰਦਾ ਹੈ। ਇਸ ਤਰ੍ਹਾਂ ਕੀਮਤ ਵਿਚ ਪੰਜ ਤੋਂ ਛੇ ਰੁਪਏ ਜ਼ਿਆਦਾ ਵਸੂਲੀ ਕੀਤੀ ਜਾ ਰਹੀ ਹੈ। ਇਸ ਨਾਲ ਰੋਜ਼ਾਨਾ 53 ਲੱਖ 75 ਹਜ਼ਾਰ ਰੁਪਏ ਦੀ ਠੱਗੀ ਹੋ ਰਹੀ ਹੈ ਜੋ ਸਾਲਾਨਾ ਦੋ ਸੌ ਕਰੋੜ ਬਣਦੀ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਲਈ ਵਾਪਸ
ਪੰਜਾਬ ਦੀਆਂ ਮੰਡੀਆਂ ’ਚ ਮੰਗਲਵਾਰ ਤੋਂ ਝੋਨੇ ਦੀ ਖਰੀਦ ਹੋ ਜਾਵੇਗੀ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ : …