ਬੀਐਸਐਫ ਦੇ ਚਾਰ ਜਵਾਨ ਸ਼ਹੀਦ, ਤਿੰਨ ਜ਼ਖ਼ਮੀ
ਸ੍ਰੀਨਗਰ/ਬਿਊਰੋ ਨਿਊਜ਼
ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੇ ਚਾਂਬਲਿਆਲ ਸੈਕਟਰ ਵਿਚ ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ ਵਿਚ ਬੀਐਸਐਫ ਦੇ ਚਾਰ ਜਵਾਨ ਸ਼ਹੀਦ ਹੋ ਗਏ ਅਤੇ ਤਿੰਨ ਜ਼ਖ਼ਮੀ ਹੋ ਗਏ ਹਨ।
ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨੀ ਰੇਂਜਰਾਂ ਨੇ ਲੰਘੀ ਦੇਰ ਰਾਤ ਗੋਲੀਬਾਰੀ ਕੀਤੀ ਅਤੇ ਭਾਰਤੀ ਚੌਕੀਆਂ ਨੂੰ ਨਿਸ਼ਾਨਾ ਬਣਾਇਆ। ਬੀਐਸਐਫ ਵਲੋਂ ਗੋਲੀਬਾਰੀ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਗਿਆ। ਬੀਐਸਐਫ ਦੇ ਸੀਨੀਅਰ ਅਧਿਕਾਰੀ ਮੁਤਾਬਕ ਸ਼ਹੀਦ ਹੋਏ ਜਵਾਨਾਂ ਵਿਚ ਸਹਾਇਕ ਕਮਾਡੈਂਟ ਜਤਿੰਦਰ ਸਿੰਘ, ਸਬ ਇੰਸਪੈਕਟਰ ਰਜਨੀਸ਼ ਕੁਮਾਰ, ਏਐਸਆਈ ਰਾਮ ਨਿਵਾਸ ਅਤੇ ਕਾਂਸਟੇਬਲ ਹੰਸ ਰਾਜ ਸ਼ਾਮਲ ਹਨ। ਜ਼ਖ਼ਮੀ ਜਵਾਨਾਂ ਨੂੰ ਜੰਮੂ ਦੇ ਸਤਬਾੜੀ ਦੇ ਫੌਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …