Breaking News
Home / ਪੰਜਾਬ / ਸੁਖਪਾਲ ਖਹਿਰਾ ਨੇ ਦਰਿਆਵਾਂ ਦੇ ਪ੍ਰਦੂਸ਼ਿਤ ਪਾਣੀ ਦਾ ਮਾਮਲਾ ਫਿਰ ਉਠਾਇਆ

ਸੁਖਪਾਲ ਖਹਿਰਾ ਨੇ ਦਰਿਆਵਾਂ ਦੇ ਪ੍ਰਦੂਸ਼ਿਤ ਪਾਣੀ ਦਾ ਮਾਮਲਾ ਫਿਰ ਉਠਾਇਆ

ਕਿਹਾ, ਕੈਪਟਨ ਅਮਰਿੰਦਰ ਪਾਣੀਆਂ ਦੇ ਪਲੀਤ ਹੋਣ ਸਬੰਧੀ ਨਹੀਂ ਗੰਭੀਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਆਮ ਆਦਮੀ ਪਾਰਟੀ ਦੇ ਅੱਧਾ ਦਰਜਨ ਵਿਧਾਇਕਾਂ ਨੇ ਪੰਜਾਬ ਦੇ ਦਰਿਆਵਾਂ ਦੇ ਪ੍ਰਦੂਸ਼ਿਤ ਪਾਣੀ ਦਾ ਮਾਮਲਾ ਇੱਕ ਵਾਰ ਫਿਰ ਸਰਕਾਰ ਕੋਲ ਉਠਾਇਆ। ਇਸ ਬਾਰੇ ਉਨ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂ ਨੂੰ ਮੰਗ ਪੱਤਰ ਦਿੱਤਾ। ਕਾਹਨ ਸਿੰਘ ਪੰਨੂ ਨੇ ‘ਆਪ’ ਦੇ ਵਫ਼ਦ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਜੋ ਦਰਿਆਵਾਂ ਤੇ ਨਾਲਿਆਂ ਦੇ ਪ੍ਰਦੂਸ਼ਿਤ ਪਾਣੀ ਦਾ ਮਾਮਲਾ ਉਠਾਇਆ ਹੈ ਉਸ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।
ਸੁਖਪਾਲ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਣੀਆਂ ਦੇ ਪਲੀਤ ਹੋਣ ਦੇ ਮਾਮਲੇ ਬਾਰੇ ਗੰਭੀਰ ਨਹੀਂ। ਜਦਕਿ ਕੈਪਟਨ ਅਮਰਿੰਦਰ ਕਹਿ ਰਹੇ ਹਨ ਕਿ ਦਰਿਆਵਾਂ ਦੇ ਪ੍ਰਦੂਸ਼ਿਤ ਪਾਣੀ ਦਾ ਮਾਮਲਾ ਕੋਈ ਜ਼ਿਆਦਾ ਵੱਡਾ ਮਾਮਲਾ ਨਹੀਂ ਇਸ ਨੂੰ ਜਾਣ ਬੁੱਝ ਕੇ ਤੂਲ ਦਿੱਤਾ ਜਾ ਰਿਹਾ ਹੈ। ਖਹਿਰਾ ਨੇ ਕਿਹਾ ਕਿ ਬੁੱਢੇ ਨਾਲੇ ਵਿਚਲਾ ਪ੍ਰਦੂਸ਼ਿਤ ਪਾਣੀ ਮਾਲਵਾ ਖੇਤਰ ਦੇ ਲੱਖਾਂ ਲੋਕਾਂ ਨੂੰ ਨੁਕਸਾਨ ਪਹੁੰਚਾ ਰਿਹਾ ਹੈ।

Check Also

ਜੱਸੀ ਖੰਗੂੜਾ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫ਼ਾ

ਸਾਬਕਾ ਵਿਧਾਇਕ 2022 ’ਚ ਕਾਂਗਰਸ ਪਾਰਟੀ ਨੂੰ ਛੱਡ ਕੇ ‘ਆਪ’ ’ਚ ਹੋਏ ਸਨ ਸ਼ਾਮਲ ਲੁਧਿਆਣਾ/ਬਿਊਰੋ …