Breaking News
Home / ਪੰਜਾਬ / ਵੇਰਕਾ ਮਿਲਕ ਪਲਾਂਟ ਬਾਰੇ ਵੱਡਾ ਖੁਲਾਸਾ ਕਰਨ ਵਾਲੇ ਬੈਂਸ ਤੇ ਸਾਥੀਆਂ ਖਿਲਾਫ ਕੇਸ ਦਰਜ

ਵੇਰਕਾ ਮਿਲਕ ਪਲਾਂਟ ਬਾਰੇ ਵੱਡਾ ਖੁਲਾਸਾ ਕਰਨ ਵਾਲੇ ਬੈਂਸ ਤੇ ਸਾਥੀਆਂ ਖਿਲਾਫ ਕੇਸ ਦਰਜ

ਬੈਂਸ ਨੇ ਕਿਹਾ, ਉਨ੍ਹਾਂ ਨੂੰ ਗ੍ਰਿਫਤਾਰੀ ਦੀ ਕੋਈ ਪ੍ਰਵਾਹ ਨਹੀਂ
ਲੁਧਿਆਣਾ/ਬਿਊਰੋ ਨਿਊਜ਼
ਵੇਰਕਾ ਮਿਲਕ ਪਲਾਂਟ ਬਾਰੇ ਵੱਡਾ ਖੁਲਾਸਾ ਕਰਨ ਵਾਲੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਉਨ੍ਹਾਂ ਦੇ ਸਾਥੀਆਂ ਖਿਲਾਫ ਕੇਸ ਦਰਜ ਹੋ ਗਿਆ ਹੈ। ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਜਨਰਲ ਮੈਨੇਜਰ ਹਰਮਿੰਦਰ ਸਿੰਘ ਦੀ ਸ਼ਿਕਾਇਤ ‘ਤੇ ਬੈਂਸ ਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਵੇਰਕਾ ਦੇ ਜਨਰਲ ਮੈਨੇਜਰ ਨੇ ਉਨ੍ਹਾਂ ਖਿਲਾਫ ਪਲਾਂਟ ਵਿੱਚ ਜ਼ਬਰੀ ਵੜਨ, ਡਿਊਟੀ ਵਿੱਚ ਵਿਘਨ ਪਾਉਣ, ਮੁਲਾਜ਼ਮਾਂ ਨਾਲ ਬਦਤਮੀਜ਼ੀ ਕਰਨ ਤੇ ਵੇਰਕਾ ਦਾ ਅਕਸ ਵਿਗਾੜਨ ਦੇ ਇਲਜ਼ਾਮ ਤਹਿਤ ਕੇਸ ਦਰਜ ਕਰਵਾਇਆ ਹੈ। ਚੇਤੇ ਰਹੇ ਕਿ ਸਿਮਰਜੀਤ ਬੈਂਸ ਨੇ ਲੰਘੇ ਕੱਲ੍ਹ ਦਾਅਵਾ ਕੀਤਾ ਸੀ ਕਿ ਪੰਜਾਬ ਸਰਕਾਰ ਦੇ ਅਦਾਰੇ ‘ਵੇਰਕਾ’ ਵੱਲੋਂ ਪੈਕੇਟ ‘ਤੇ ਲਿਖੀ ਹੋਈ ‘ਫੈਟ’ ਦੀ ਮਿਕਦਾਰ ਤੋਂ ਘੱਟ ਲੋਕਾਂ ਨੂੰ ਵੇਚ ਕੇ ਸਾਲਾਨਾ ਕਰੀਬ 200 ਕਰੋੜ ਰੁਪਏ ਦੀ ਠੱਗੀ ਮਾਰੀ ਜਾ ਰਹੀ ਹੈ।
ਦੂਜੇ ਪਾਸੇ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਉਨ੍ਹਾਂ ‘ਤੇ ਝੂਠਾ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਭ੍ਰਿਸ਼ਟਾਚਾਰ ਦੇ ਖਿਲਾਫ ਲੜਾਈ ਲੜ ਰਹੇ ਹਨ ਅਤੇ ਇਸ ਦੇ ਲਈ ਉਨ੍ਹਾਂ ਨੂੰ ਆਪਣੀ ਗ੍ਰਿਫਤਾਰੀ ਦੀ ਵੀ ਕੋਈ ਪਰਵਾਹ ਨਹੀਂ ਹੈ।

Check Also

ਕਾਂਗਰਸ ਪਾਰਟੀ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਰਾਣਾ ਕੰਵਰਪਾਲ ਸਿੰਘ ਬਣੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ …