ਪੰਜਾਬ ਦੇ ਸਾਰੇ ਪਿੰਡਾਂ ਵਿਚ ਹੋਣਗੇ ਕੇਂਦਰ ਸਰਕਾਰ ਖਿਲਾਫ ਰੋਸ ਵਿਖਾਵੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਜਨ ਜਾਗਰੂਕਤਾ ਮੁਹਿੰਮ ਨੂੰ ਪਿੰਡ ਪੱਧਰ ਤੱਕ ਲਿਜਾਣ ਦਾ ਫੈਸਲਾ ਕੀਤਾ ਹੈ। ਜਿਸ ਤਹਿਤ ਪੰਜਾਬ ਦੇ ਸਾਰੇ ਪਿੰਡਾਂ ਵਿਚ 14 ਤੋਂ 21 ਜੂਨ ਤੱਕ ਮੋਦੀ ਸਰਕਾਰ ਦੀਆਂ ਨੀਤੀਆਂ ਖਿਲਾਫ ਰੋਸ ਵਿਖਾਵੇ ਕੀਤੇ ਜਾਣਗੇ। ਇਹ ਜਾਣਕਾਰੀ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਦਿੱਤੀ ਗਈ ਹੈ। ਚੇਤੇ ਰਹੇ ਕਿ ਪਹਿਲਾਂ ਵੀ ਕਾਂਗਰਸ ਵਲੋਂ ਜ਼ਿਲ੍ਹਾ ਅਤੇ ਵਿਧਾਨ ਸਭਾ ਹਲਕਿਆਂ ਦੇ ਪੱਧਰ ‘ਤੇ ਮੋਦੀ ਸਰਕਾਰ ਖਿਲਾਫ ਰੋਸ ਵਿਖਾਵੇ ਕੀਤੇ ਗਏ ਸਨ। ਸੁਨੀਲ ਜਾਖੜ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਿਚ ਬੇਤਹਾਸਾ ਵਾਧਾ ਕੀਤਾ ਗਿਆ ਹੈ ਜਿਸ ਨਾਲ ਕਿਸਾਨੀ ਸਮੇਤ ਸਾਰੇ ਵਰਗ ਪ੍ਰਭਾਵਿਤ ਹੋਏ ਹਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …