ਡਰੇਨ ‘ਚ ਸੁੱਟੇ ਸਨ ਚੋਰੀ ਕੀਤੇ ਸਰੂਪ
ਬਠਿੰਡਾ/ਬਿਊਰੋ ਨਿਊਜ਼ : ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਬਰਗਾੜੀ ਕਾਂਡ ਦੇ ਮੁੱਖ ਸੂਤਰਧਾਰ ਮਹਿੰਦਰਪਾਲ ਬਿੱਟੂ ਨੇ ਗੁਰੂ ਘਰ ਵਿਚੋਂ ਚੋਰੀ ਹੋਏ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੇ ਕਰੀਬ ਛੇ ਸੌ ਪੰਨਿਆਂ ਨੂੰ ਡਰੇਨ ਵਿਚ ਸੁੱਟ ਕੇ ਸਭ ਸਬੂਤਾਂ ‘ਤੇ ਮਿੱਟੀ ਪਾ ਦਿੱਤੀ ਹੈ। ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਸਿੱਟ) ਤਰਫ਼ੋਂ ਸਰੂਪ ਬਰਾਮਦ ਕਰਨ ਲਈ ਆਖ਼ਰੀ ਪਲ ਤੱਕ ਵਾਹ ਲਾਈ ਗਈ। ਅਹਿਮ ਸੂਤਰਾਂ ਅਨੁਸਾਰ ਸਿੱਟ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮਹਿੰਦਰਪਾਲ ਬਿੱਟੂ ਸਰੂਪ ਦੀ ਬਰਾਮਦਗੀ ਨੂੰ ਲੈ ਕੇ ਤਫ਼ਤੀਸ਼ ਦੌਰਾਨ ਬਿਆਨ ਬਦਲਦਾ ਰਿਹਾ ਅਤੇ ਅਖੀਰ ਉਸ ਨੇ ਸਰੂਪ ਡਰੇਨ ਵਿਚ ਸੁੱਟਣ ਦੀ ਗੱਲ ਕਬੂਲ ਲਈ ਹੈ।
ਅਕਾਲੀ ਦਲ ਕਸੂਤਾ ਘਿਰਿਆ
ਚੰਡੀਗੜ੍ਹ : ਬਰਗਾੜੀ ਗੋਲੀ ਕਾਂਡ ਤੇ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਤਾਰ ਡੇਰਾ ਸਿਰਸਾ ਨਾਲ ਜੁੜਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਕਸੂਤਾ ਘਿਰ ਗਿਆ ਹੈ। ਸਿੱਖ ਸੰਗਠਨਾਂ ਨੇ ਇਲਜ਼ਾਮ ਲਾਇਆ ਹੈ ਕਿ ਪਿਛਲੀ ਅਕਾਲੀ ਸਰਕਾਰ ਨੇ ਵੋਟਾਂ ਖਾਤਰ ਡੇਰਾ ਸਿਰਸਾ ਨੂੰ ਕਲੀਨ ਚਿੱਟ ਦਿੱਤੀ ਸੀ। ਆਗੂਆਂ ਨੇ ਬਰਗਾੜੀ ਗੋਲੀ ਕਾਂਡ ਤੇ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਸਬੰਧੀ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ।
Check Also
ਟਰੰਪ ਨੇ ਭਾਰਤ ‘ਤੇ ਲਾਇਆ 27 ਫੀਸਦ ਜਵਾਬੀ ਟੈਕਸ
ਡੋਨਾਲਡ ਟਰੰਪ ਨੇ 2 ਅਪ੍ਰੈਲ 2025 ਦੇ ਦਿਨ ਨੂੰ ਮੁਕਤੀ ਦਿਵਸ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ : …