ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਸੂਬਾ ਸਿੰਧ ਤੋਂ ਪਾਕਿਸਤਾਨ ਸਿੱਖ ਕੌਂਸਲ ਦੇ ਚੀਫ਼ ਪੈਟਰਨ ਰਮੇਸ਼ ਸਿੰਘ ਖ਼ਾਲਸਾ ਨੇ ਜੁਲਾਈ ਮਹੀਨੇ ਹੋਣ ਵਾਲੀਆਂ ਚੋਣਾਂ ਲਈ ਅਜ਼ਾਦ ਉਮੀਦਵਾਰ ਵਜੋਂ ਘੱਟ ਗਿਣਤੀਆਂ ਲਈ ਰਾਖਵੀਂ ਸੀਟ ਲਈ ਨਾਮਜ਼ਦਗੀ ਭਰੀ ਹੈ। ਉਨ੍ਹਾਂ ਚੋਣ ਕਮਿਸ਼ਨਰ ਮੁਹੰਮਦ ਯੂਸਫ ਖ਼ਾਨ ਖਟਕ ਨੂੰ ਨਾਮਜ਼ਦਗੀ ਪੱਤਰ ਸੌਂਪਣ ਉਪਰੰਤ ਦੱਸਿਆ ਕਿ ਭਾਰਤ-ਪਾਕਿ ਦੀ ਵੰਡ ਤੋਂ ਬਾਅਦ ਸਿੰਧ ਵਿਧਾਨ ਸਭਾ ਚੋਣਾਂ ਵਿਚ ਇਸ ਰਾਖਵੀਂ ਸੀਟ ‘ਤੇ ਕਦੇ ਕਿਸੇ ਸਿੱਖ ਉਮੀਦਵਾਰ ਨੇ ਆਪਣੀ ਨਾਮਜ਼ਦਗੀ ਦਰਜ ਨਹੀਂ ਕਰਾਈ ਹੈ।ਉਨ੍ਹਾਂ ਦਾਅਵਾ ਕੀਤਾ ਕਿ ਇਸ ਉਮੀਦਵਾਰੀ ਲਈ ਉਨ੍ਹਾਂ ਨੂੰ ਸਰਬਸੰਮਤੀ ਨਾਲ ਸਿੱਖ ਭਾਈਚਾਰੇ ਨੇ ਚੁਣਿਆ ਹੈ।
ਜਾਣਕਾਰੀ ਮਿਲੀ ਹੈ ਕਿ ਖ਼ਾਲਸਾ ਨੂੰ ਅਜੇ ਤਕ ਕਿਸੇ ਸਿਆਸੀ ਪਾਰਟੀ ਵਲੋਂ ਟਿਕਟ ਦਿੱਤੇ ਜਾਣ ਦੀ ਪੇਸ਼ਕਸ਼ ਨਹੀਂ ਕੀਤੀ ਗਈ ਹੈ, ਪਰ ਆਸ ਪ੍ਰਗਟਾਈ ਜਾ ਰਹੀ ਹੈ ਕਿ ਜਲਦੀ ਪਾਕਿਸਤਾਨ ਪੀਪਲਜ਼ ਪਾਰਟੀ ਉਸ ਨੂੰ ਟਿਕਟ ਦੇ ਸਕਦੀ ਹੈ। ਖ਼ਾਲਸਾ ਨੇ ਕਿਹਾ ਕਿ ਵਿਧਾਨ ਸਭਾ ਦਾ ਮੈਂਬਰ ਬਣਨ ਉਪਰੰਤ ਉਹ ਸਿੱਖ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਦੇ ਇਲਾਵਾ ਘੱਟ ਗਿਣਤੀ ਭਾਈਚਾਰੇ ਦੇ ਅਧਿਕਾਰਾਂ ਲਈ ਵੀ ਅਵਾਜ਼ ਉਠਾਵਾਂਗਾ।
Check Also
ਗੌਤਮ ਅਡਾਨੀ ’ਤੇ ਨਿਊਯਾਰਕ ’ਚ ਧੋਖਾਧੜੀ ਤੇ ਰਿਸ਼ਵਤ ਦੇਣ ਦਾ ਆਰੋਪ
ਸੋਲਰ ਐਨਰਜੀ ਕੰਟਰੈਕਟ ਲਈ ਭਾਰਤੀ ਅਧਿਕਾਰੀਆਂ ਨੂੰ ਕਰੋੜਾਂ ਰੁਪਏ ਦੀ ਆਫਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਿਊਯਾਰਕ …