Breaking News
Home / ਪੰਜਾਬ / ਕੌਮਾਂਤਰੀ ਯੋਗ ਦਿਵਸ ‘ਤੇ 21 ਜੂਨ ਨੂੰ ਚੰਡੀਗੜ੍ਹ ਪਹੁੰਚਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਕੌਮਾਂਤਰੀ ਯੋਗ ਦਿਵਸ ‘ਤੇ 21 ਜੂਨ ਨੂੰ ਚੰਡੀਗੜ੍ਹ ਪਹੁੰਚਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

4ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਐਲਾਨ ਤੋਂ ਬਾਅਦ ਤਿਆਰੀਆਂ ਕੀਤੀਆਂ ਸ਼ੁਰੂ
ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਜੂਨ ਨੂੰ ਚੰਡੀਗੜ੍ਹ ਆਉਣਗੇ। ਇਸ ਦਿਨ ਕੌਮਾਂਤਰੀ ਯੋਗ ਦਿਵਸ ਹੈ। ਭਾਰਤ ਵਿਚ ਇਸ ਵਾਰ ਯੋਗ ਦਿਵਸ ਦਾ ਦੇਸ਼ ਪੱਧਰੀ ਸਮਾਗਮ ਚੰਡੀਗੜ੍ਹ ‘ਚ ਮਨਾਇਆ ਜਾ ਰਿਹਾ ਹੈ। ਮੋਦੀ ਇਸ ਵਿੱਚ ਸ਼ਿਰਕਤ ਕਰਨਗੇ।
ਚੰਡੀਗੜ੍ਹ ਪ੍ਰਸਾਸ਼ਨ ਨੇ ਇਸ ਦਾ ਐਲਾਨ ਹੋਣ ਤੋਂ ਬਾਅਦ ਪ੍ਰੋਗਰਾਮ ਦੀਆਂ ਤਿਆਰੀਆਂ ਸ਼ੁਰੂ ਦਿੱਤੀਆਂ ਹਨ। ਹਰ ਤਰ੍ਹਾਂ ਦੇ ਇੰਤਜ਼ਾਮ ਲਈ ਇੱਕ ਵਿਸ਼ੇਸ਼ ਬੈਠਕ ਵੀ ਹੋਈ ਹੈ। ਚੰਡੀਗੜ੍ਹ ਦੇ ਇਸ ਯੋਗ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਦੇ ਨਾਲ ਸਰਕਾਰ ਦੇ ਹੋਰ ਸੀਨੀਅਰ ਮੰਤਰੀ ਵੀ ਸ਼ਾਮਲ ਹੋਣਗੇ। ਚੰਡੀਗੜ੍ਹ ਦੇ ਲੋਕ ਸਭਾ ਮੈਂਬਰ ਕਿਰਨ ਖੇਰ ਵੀ ਇਸ ਦਿਨ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹਿਣਗੇ।
ਯੋਗ ਦਿਵਸ ਦੇ ਸਮਾਗਮ ਦਾ ਐਲਾਨ ਚੰਡੀਗੜ੍ਹ ਲਈ ਹੋਣ ਤੋਂ ਬਾਅਦ ਚੰਡੀਗੜ੍ਹ ਵਾਸੀਆਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਨਾਲ ਚੰਡੀਗੜ੍ਹ ਨੂੰ ਇੱਕ ਚੰਗਾ ਸੁਨੇਹਾ ਮਿਲੇਗਾ ਤੇ ਲੋਕਾਂ ਵਿਚ ਯੋਗ ਕਰਨ ਦੀ ਪ੍ਰਵਿਰਤੀ ਵਧੇਗੀ। ਜ਼ਿਕਰਯੋਗ ਹੈ ਕਿ ਪਿਛਲੀ ਵਾਰ ਇਹ ਯੋਗ ਦਿਵਸ ਦਿੱਲੀ ਵਿਚ ਮਨਾਇਆ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂ.ਐਨ. ‘ਚ ਯੋਗ ਕੌਮਾਂਤਰੀ ਦਿਵਸ ਦੀ ਮੰਗ ਕੀਤੀ ਸੀ ਜਿਸ ਤੋਂ ਬਾਅਦ ਹੀ ਪੂਰੀ ਦੁਨੀਆ ਵਿਚ ਯੋਗ ਦਿਵਸ ਮਨਾਇਆ ਜਾਣ ਲੱਗਾ ਹੈ।

Check Also

ਵਿਧਾਨ ਸਭਾ ‘ਚ ਸ਼੍ਰੋਮਣੀ ਕਮੇਟੀ ਚੋਣਾਂ ਦਾ ਮਾਮਲਾ ਵੀ ਉਠਿਆ

ਚੰਡੀਗੜ੍ਹ : ਬਜਟ ਇਜਲਾਸ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਮਸਲਾ ਵੀ ਗੂੰਜਿਆ। …