ਬਰੈਂਪਟਨ/ਬਿਊਰੋ ਨਿਊਜ਼
ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਆਫ਼ ਉਨਟਾਰੀਓ ਵੱਲੋਂ ਆਪਣਾ ਹਫ਼ਤਾਵਾਰੀ ਪ੍ਰੋਗਰਾਮ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਮੈਂਬਰ ਪਰਿਵਾਰਾਂ ਵੱਲੋਂ ਐਤਵਾਰ 3 ਜੂਨ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਰਿਵਾਰ ਸ਼ਾਮਲ ਹੋਏ। ਇਸ ਪ੍ਰੋਗਰਾਮ ਦੀ ਸਾਰੀ ਸੇਵਾ ਫਾਉਂਡੇਸ਼ਨ ਦੇ ਮੀਤ ਪ੍ਰਧਾਨ ਜਸਵਿੰਦਰ ਸਿੰਘ ਭੱਚੂ ਦੇ ਪਰਿਵਾਰ ਨੇ ਬੜੀ ਹੀ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਕੀਤੀ। ਪ੍ਰੋਗਰਾਮ ਵਿੱਚ ਨਵੇਂ ਪਰਿਵਾਰ ਵੀ ਸ਼ਾਮਿਲ ਹੋਏ। ਫਾਊਂਡੇਸ਼ਨ ਦੇ ਚੇਅਰਮੈਨ ਦਲਜੀਤ ਸਿੰਘ ਗੈਦੂ ਨੇ ਇਨਾਂ ਪਰਿਵਾਰਾਂ ਨੂੰ ਜੀ ਆਇਆਂ ਕਿਹਾ ਅਤੇ ਆਉਣ ਵਾਲੇ ਪ੍ਰੋਗਰਾਮਾਂ ਵਿੱਚ ਵੀ ਇਸੇ ਤਰਾਂ ਹਾਜ਼ਰੀ ਲਾਉਣ ਦੀ ਬੇਨਤੀ ਕੀਤੀ। ਰਾਗੀ ਭਾਈ ਗੁਰਪ੍ਰੀਤ ਸਿੰਘ ਨੇ ਰਸਭਿੰਨਾ ਕੀਰਤਨ ਕਰ ਕੇ ਅਤੇ ਸ਼ਬਦ ਵਿਚਾਰ ਰਾਹੀਂ ਅਰਦਾਸ ਦੀ ਮਹੱਤਤਾ ਬਾਰੇ ਭਰਪੂਰ ਜਾਣਕਾਰੀ ਦਿੱਤੀ। ਬੱਚੂ ਪਰਿਵਾਰ ਵੱਲੋਂ ਇਸ ਮੌਕੇ ਬਹੁਤ ਹੀ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਲੰਗਰ ਤਿਆਰ ਕੀਤਾ ਗਿਆ, ਜਿਸ ਦਾ ਕਿ ਸਾਰੀ ਸੰਗਤ ਨੇ ਭਰਪੂਰ ਅਨੰਦ ਮਾਣਿਆ। ਉਪਰੰਤ ਫਾਊਂਡੇਸ਼ਨ ਵੱਲੋਂ ਜਸਵਿੰਦਰ ਸਿੰਘ ਭੱਚੂ ਦੇ ਪਰਿਵਾਰ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਨਿਵਾਜਿਆ ਗਿਆ। ਇਸ ਸਮੇਂ ਮਨਜੀਤ ਸਿੰਘ ਭੱਚੂ ਜਨਰਲ ਸਕੱਤਰ ਨੇ ਸਾਰੀ ਸੰਗਤ ਨੂੰ ਇਸ ਪ੍ਰੋਗਰਾਮ ਅਤੇ ਆਉਣ ਵਾਲੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ। ਹਰਦਿਆਲ ਸਿੰਘ ਝੀਤਾ ਨੇ ਰਾਮਗੜੀਆ ਕਮਿਊਨਿਟੀ ਭਵਨ ਵਿਖੇ ਹੋਣ ਵਾਲੇ ਮੈਡੀਟੇਸ਼ਨ ਪ੍ਰੋਗਰਾਮਾਂ ਦੀ ਜਾਣਕਾਰੀ ਦਿੱਤੀ। ਅੰਤ ਵਿੱਚ ਦਲਜੀਤ ਸਿੰਘ ਗੈਦੂ ਵੱਲੋਂ ਸਾਰੀ ਸੰਗਤ ਦਾ ਧੰਨਵਾਦ ਕੀਤਾ ਗਿਆ, ਹੋਰ ਵਧੇਰੇ ਜਾਣਕਾਰੀ ਲਈ 416 305 9878 ਤੇ ਕੰਟੈਕਟ ਕੀਤਾ ਜਾ ਸਕਦਾ ਹੈ।
Home / ਕੈਨੇਡਾ / ਰਾਮਗੜ੍ਹੀਆ ਭਵਨ ਵਿਖੇ ਹਫ਼ਤਾਵਾਰੀ ਪ੍ਰੋਗਰਾਮ ਦੀ ਸੇਵਾ ਜਸਵਿੰਦਰ ਸਿੰਘ ਭੱਚੂ ਦੇ ਪਰਿਵਾਰ ਵੱਲੋਂ ਕੀਤੀ ਗਈ
Check Also
ਸਮੂਹ ਕੈਨੇਡਾ-ਵਾਸੀਆਂ ਦੀਆਂ ਜੇਬਾਂ ‘ ਚ ਡਾਲਰ ਪਾਉਣ ਲਈ ਸਰਕਾਰ ਨੇ ਦਿੱਤੀਆਂ ਟੈਕਸ ਰਿਆਇਤਾਂ : ਸੋਨੀਆ ਸਿੱਧੂ
ਬਰੈਂਪਟਨ : ਪਿਛਲੇ ਕੁਝ ਸਾਲ ਲੋਕਾਂ ਲਈ ਚੁਣੌਤੀਆਂ ਭਰਪੂਰ ਰਹੇ ਹਨ ਅਤੇ ਇੰਜ ਲੱਗਦਾ ਹੈ, …