ਕਿਹਾ, ਸਰਕਾਰ ਕਿਸਾਨਾਂ ਪ੍ਰਤੀ ਨਰਮ ਰੁਖ ਅਪਣਾਏ
ਸੰਗਰੂਰ : ਪੰਜਾਬ ਵਿਚ ਜਿਹੜੇ ਕਿਸਾਨ ਮਿਥੀ ਗਈ ਤਰੀਕ 20 ਜੂਨ ਤੋਂ ਪਹਿਲਾਂ ਝੋਨਾ ਲਗਾ ਰਹੇ ਹਨ, ਉਨ੍ਹਾਂ ਖਿਲਾਫ ਸਰਕਾਰ ਸਖਤੀ ਵਰਤ ਰਹੀ ਹੈ। ਇਸਦੇ ਚੱਲਦਿਆਂ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨਾਲ ਨਰਮ ਰੁਖ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 20 ਜੂਨ ਤੋਂ ਪਹਿਲਾਂ ਝੋਨਾ ਲਾਏ ਜਾਣ ‘ਤੇ ਕਾਰਵਾਈ ਕਰਨ ਸਬੰਧੀ ਸੰਵਿਧਾਨ ਵਿੱਚ ਨਹੀਂ ਲਿਖਿਆ ਹੈ। ਇਸ ਲਈ ਸਰਕਾਰ ਨੂੰ ਕਿਸਾਨਾਂ ਦੀ ਫਸਲ ਖਰਾਬ ਕਰਨ ਦੀ ਬਜਾਏ ਨਰਮੀ ਵਰਤਣੀ ਚਾਹੀਦੀ ਹੈ। ਇਸ ਤੋਂ ਇਲਾਵਾ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਛੇਤੀ ਤੋਂ ਛੇਤੀ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰੇ।
Check Also
ਚੱਬੇਵਾਲ, ਗਿੱਦੜਬਾਹਾ ਤੇ ਡੇਰਾ ਬਾਬਾ ਨਾਨਕ ਸੀਟਾਂ ’ਤੇ ਆਮ ਆਦਮੀ ਪਾਰਟੀ ਨੇ ਜਿੱਤ ਕੀਤੀ ਹਾਸਲ
ਬਰਨਾਲਾ ਤੋਂ ਕਾਂਗਰਸ ਪਾਰਟੀ ਦੇ ਕੁਲਦੀਪ ਸਿੰਘ ਢਿੱਲੋਂ ਨੇ ਮਾਰੀ ਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ …